11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡੀ. ਏ. ਵੀ. ਕਾਲਜ ਨੇ ਕਰਵਾਇਆ ਮੀਡੀਆ ਫੈਸਟੀਵਲ <br/>

Ad Position 21
No active advertisement
ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਵਿਖੇ ਜਨ ਸੰਚਾਰ ਅਤੇ ਵੀਡੀਓ ਪ੍ਰੋਡਕਸ਼ਨ ਵਿਭਾਗ ਦੁਆਰਾ ਇਕ ਵਿਸ਼ਾਲ ਮੀਡੀਆ ਫੈਸਟੀਵਲ ਕਰਵਾਹਿਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮੀਡੀਆ ਜਗਤ ਦੀਆਂ ਬਾਰੀਕੀਆਂ ਤੋਂ ਜਾਣੰੂ ਕਰਵਾਉਣਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਰਚਨਾਤਮਕ ਅਤੇ ਤਕਨੀਕੀ ਪ੍ਰਤਿਭਾ ਨੂੰ ਨਿਖਾਰਨ ਲਈ ਇਕ ਪਲੇਟਫਾਰਮ ਪ੍ਰਦਾਨ ਕਰਨਾ ਸੀ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਪਿ੍ੰਸੀਪਲ, ਡਾ. ਅਮਰਦੀਪ ਗੁਪਤਾ ਨੇ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਕਾਦਮਿਕ ਗਿਆਨ ਅਤੇ ਵਿਹਾਰਕ ਅਨੁਭਵ ਵਿਚਕਾਰ ਪਾੜੇ ਨੂੰ ਪੂਰਾ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਮੀਡੀਆ ਸਿੱਖਿਆ 'ਚ ਨਵੀਨਤਾ ਨੂੰ ਜੋੜਨ ਦੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਵਿਭਾਗ ਦੇ ਮੁਖੀ, ਪ੍ਰੋ. ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਫੈਸਟੀਵਲ ਵਿਦਿਆਰਥੀਆਂ ਨੂੰ ਪੱਤਰਕਾਰੀ, ਫੋਟੋਗ੍ਰਾਫੀ, ਲਘੂ ਫਿਲਮ ਨਿਰਮਾਣ, ਐਂਕਰਿੰਗ ਅਤੇ ਸੋਸ਼ਲ ਮੀਡੀਆ ਪ੍ਰਬੰਧਨ ਵਰਗੇ ਵੱਖ-ਵੱਖ ਵਿਸ਼ਿਆਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦਾ ਹੈ | ਮੀਡੀਆ ਫੈਸਟੀਵਲ ਦੌਰਾਨ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਛੋਟੀਆਂ ਫਿਲਮਾਂ ਦੀ ਸਕ੍ਰੀਨਿੰਗ, ਫੋਟੋਗ੍ਰਾਫੀ ਪ੍ਰਦਰਸ਼ਨੀਆਂ, ਪੋਸਟਰ ਮੇਕਿੰਗ, ਪੱਤਰਕਾਰੀ ਲੇਖਣ ਅਤੇ ਮੌਕ ਪ੍ਰੈਸ ਕਾਨਫਰੰਸਾਂ ਸ਼ਾਮਿਲ ਸਨ | ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਪ੍ਰੋ. ਰੂਹੀ ਸ਼ਰਮਾ, ਪ੍ਰੋ. ਸ਼ਿਵਰਾਜ ਪ੍ਰੋ. ਹਰਨੂਰ ਅਤੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਨਾਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ 'ਗੁਰੂ ਕੇ ਲੰਗਰ' ਦੀ ਸ਼ੁਰੂਆਤ <br... ਅਗਲੀ ਖ਼ਬਰ ਯੂਨੀਵਰਸਿਟੀ ਵਿਖੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਨ ਕਰਵਾਇਆ
Ad Position 24