11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼੍ਰੋਮਣੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ 'ਗੁਰੂ ਕੇ ਲੰਗਰ' ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਥਾਨਕ ਸਰਕਾਰੀ ਪ੍ਰਬੰਧ ਹੇਠ ਕਾਰਜਸ਼ੀਲ ਗੁਰੂ ਨਾਨਕ ਦੇਵ ਹਸਪਤਾਲ ਮਜੀਠਾ ਰੋਡ ਵਿਖੇ ਇਲਾਜ ਕਰਵਾਉਣ ਆਉਂਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਿਸਾਂ ਲਈ ਤਿੰਨੇ ਟਾਈਮ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ ਗਈ | ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਨ ਤੇ ਅਰਦਾਸ ਉਪਰ ਲੰਗਰ ਸੇਵਾ ਦੀ ਸ਼ੁੁਰੂਆਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਗੁਰੂ ਨਗਰੀ ਦੇ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਪਰਿਵਾਰਕ ਮੈਂਬਰ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਸਵੇਰੇ, ਦੁਪਹਿਰੇ ਤੇ ਰਾਤ ਨੂੰ ਛਕ ਸਕਣਗੇ | ਜ਼ਿਕਰਯੋਗ ਹੈ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਵਲੋਂ ਇਸ ਲੰਗਰ ਸੇਵਾ ਲਈ ਪ੍ਰਵਾਨਗੀ ਦਿੱਤੀ ਸੀ | ਅੱਜ ਗੁਰੂ ਨਾਨਕ ਦੇਵ ਹਸਪਤਾਲ ਪੁੱਜਣ 'ਤੇ ਐਡਵੋਕੇਟ ਧਾਮੀ ਦਾ ਹਸਪਤਾਲ ਦੇ ਡਾਇਰੈਕਟਰ ਪਿ੍ੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪਿ੍ੰਟੈਂਡੈਂਟ ਡਾ. ਕਰਮਜੀਤ ਸਿੰਘ ਨੇ ਸਵਾਗਤ ਕੀਤਾ | ਲੰਗਰ ਸੇਵਾ ਦੀ ਰਸਮੀ ਆਰੰਭਤਾ ਉਪ੍ਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਪ੍ਰੇਰਣਾ ਦੀ ਰੌਸ਼ਨੀ 'ਚ ਸਦਾ ਹੀ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹਾਰਾ ਪ੍ਰਦਾਨ ਕਰਨਾ ਹੈ | ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਅੰਮਿ੍ਤਸਰ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗਾ | ਉਨ੍ਹਾਂ ਇਸ ਕਾਰਜ ਵਿਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪਿ੍ੰਸੀਪਲ, ਮੈਡੀਕਲ ਸੁਪਿ੍ੰਟੈਂਡੈਂਟ ਸਮੇਤ ਸਮੁੱਚੇ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਇਰੈਕਟਰ ਪਿ੍ੰਸੀਪਲ ਡਾ. ਰਾਜੀਵ ਦੇਵਗਨ ਅਤੇ ਮੈਡੀਕਲ ਸੁਪਿ੍ੰਟੈਂਡੈਂਟ ਡਾ. ਕਰਮਜੀਤ ਸਿੰਘ, ਨਰਸਿੰਘ ਸੁਪਿ੍ੰਟੈਂਡੈਂਟ ਬੀਬੀ ਨਵਕਿਰਨ ਕੌਰ, ਓ.ਐੱਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਤੇ ਬਲਵਿੰਦਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਵਲੋਂ ਨੌਜਵਾਨਾਂ ਦੇ ਖੇਡਣ ਲਈ 3100 ਨਵੇਂ ਖੇਡ ਗਰਾਊਾਡ ਬਣਾਏ ਜਾ ਰਹੇ ਹਨ-ਜੱਸੀ ਸੋਹੀਆਂ ਵਾਲਾ ਅਗਲੀ ਖ਼ਬਰ ਡੀ. ਏ. ਵੀ. ਕਾਲਜ ਨੇ ਕਰਵਾਇਆ ਮੀਡੀਆ ਫੈਸਟੀਵਲ <br/>
Ad Position 24