10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ੍ਰੀ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ <br/>

Ad Position 21
No active advertisement
ਅਜੀਤ ਡੈਸਕ 28-03-2026
ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਨਵ ਨਿਯੁਕਤ ਸਕੱਤਰ ਜਨਰਲ ਤੇ ਸ਼ਹੀਦ ਬਾਈ ਦੀਪ ਸਿੱਧੂ ਦੇ ਭਰਾਤਾ ਮਨਦੀਪ ਸਿੰਘ ਸਿੱਧੂ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਤੇ ਵਰਕਰ ਅੱਜ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਭਾਈ ਅੰਮਿ੍ਤਪਾਲ ਸਿੰਘ ਦੀ ਜਲਦੀ ਰਿਹਾਈ, ਪਾਰਟੀ ਤੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਉਪਰੰਤ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਾਡੀ ਪਾਰਟੀ ਹਮੇਸ਼ਾਂ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਨਵੀਂ ਜ਼ਿੰਮਾਵਰੀ ਸੰਭਾਲਣ ਵਾਲੇ ਆਗੂ ਅੱਜ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਸ਼ੀਰਵਾਦ ਲੈ ਕੇ ਆਪਣੀ ਸੇਵਾ ਦੀ ਸ਼ੁਰੂਆਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਸਿੱਧੂ ਨੂੰ ਸਕੱਤਰ ਜਨਰਲ ਵਜੋਂ ਮਿਲੀ ਜ਼ਿੰਮੇਵਾਰੀ ਪੰਥਕ ਲਹਿਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਨੌਜਵਾਨਾਂ 'ਚ ਨਵਾਂ ਜੋਸ਼ ਭਰੇਗੀ | ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਸ਼ਹੀਦ ਭਾਈ ਦੀਪ ਸਿੱਧੂ ਦੇ ਸੁਪਨਿਆਂ ਅਤੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਪਰਮਜੀਤ ਸਿੰਘ ਜੌਹਲ, ਐਡਵੋਕੇਟ ਇਮਾਨ ਸਿੰਘ ਖ਼ਾਰਾ, ਸਰਬਜੀਤ ਸਿੰਘ ਖ਼ਾਨਪੁਰ, ਐਡਵੋਕੇਟ ਅਜੇਪਾਲ ਸਿੰਘ ਢਿੱਲੋਂ, ਅਮਨਦੀਪ ਸਿੰਘ ਡੱਡੂਆਣਾ, ਭਾਈ ਕਰਨਵੀਰ ਸਿੰਘ, ਗੰਗਵੀਰ ਸਿੰਘ ਰਾਠੌੜ, ਦਲਜੀਤ ਸਿੰਘ ਜਵੰਦਾ, ਭਾਈ ਚਮਕੌਰ ਸਿੰਘ ਧੁੰਨ, ਬਲਦੇਵ ਸਿੰਘ ਜੱਲੂਪੁਰ, ਸ਼ਮਸ਼ੇਰ ਸਿੰਘ ਪੱਧਰੀ, ਜੁਗਰਾਜ ਸਿੰਘ ਲਾਲਾਨੰਗਲ, ਬਾਬਾ ਬਿਬੇਕ ਸਿੰਘ, ਦਲਜੀਤ ਸਿੰਘ ਮਿਆਦੀਆਂ, ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਸਵਰਨ ਸਿੰਘ ਗੋਲਡਨ, ਗੁਰਪ੍ਰੀਤ ਸਿੰਘ ਪਿ੍ੰਸ, ਨਿਰਵੈਰ ਸਿੰਘ ਖਾਲਸਾ ਸਮੇਤ ਹੋਰ ਪਾਰਟੀ ਆਗੂ ਵੱਡੀ ਗਿਣਤੀ 'ਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਕਡਾਊਨ ਦੀ ਚਰਚਾ ਵਿਚਕਾਰ ਪੈਟਰੋਲੀਅਮ ਪਦਾਰਥਾਂ ਦੀ ਕਮੀ ਨੇ ਲੋਕਾਂ ਦੀ ਵਧਾਈ ਚਿੰਤਾ ਅਗਲੀ ਖ਼ਬਰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਚਲ ਰਹੇ ਸੀ.ਜੀ.ਐੱਚ.ਐੱਸ. ਵੈਲਨੈੱਸ ਸੈਂਟਰ ਜਲੰਧਰ 'ਚ ਸਟਾਫ਼ ਦੀ ਭਾਰੀ ਕਮੀ -...
Ad Position 24