ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਖਡੂਰ ਸਾਹਿਬ ਤੋਂ ਐਮ.ਪੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਵਾਲੀ ਪਟੀਸ਼ਨ ਰੱਦ ਕਰਨ 'ਤੇ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਦਲਜੀਤ ਸਿੰਘ ਮਿਆਦੀਆਂ ਨੇ ਸਰਕਾਰਾਂ ਦੀਆਂ ਨੀਤੀਆਂ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ | ਉਨਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਭਾਈ ਅੰਮਿ੍ਤਪਾਲ ਸਿੰਘ ਦੀ ਪੈਰੋਲ ਲਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ | ਪਰ ਹਰ ਵਾਰ ਉਨ੍ਹਾਂ ਦੀਆਂ ਅਰਜੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇੱਕ ਚੁਣੇ ਹੋਏ ਨੁਮਾਇੰਦੇ ਨੂੰ ਸੰਸਦ ਵਿੱਚ ਨਾ ਬੋਲਣ ਦੇਣਾ ਲੋਕਤੰਤਰਿਕ ਅਧਿਕਾਰਾਂ ਦਾ ਘਾਣ ਹੈ | ਲੋਕਾਂ ਦੀ ਆਵਾਜ਼ ਨੂੰ ਨਾ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਮਿਟਾਇਆ ਜਾ ਸਕਦਾ ਹੈ | ਇਹ ਸੰਘਰਸ਼ ਭਾਈ ਅੰਮਿ੍ਤਪਾਲ ਸਿੰਘ ਦੀ ਰਿਹਾਈ ਅਤੇ ਸੰਵਿਧਾਨਿਕ ਹੱਕਾਂ ਦੀ ਬਹਾਲੀ ਤੱਕ ਜਾਰੀ ਰਹੇਗਾ |