20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਸਰਕਾਰ ਦੀ 4 ਸਾਲਾ ਘਟੀਆ ਕਾਰਗੁਜ਼ਾਰੀ ਨੇ ਪੰਜਾਬ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ : ਸਮਰਾ

Ad Position 21
No active advertisement
ਅਜੀਤ ਡੈਸਕ 29-03-2026
ਗੱਗੋਮਾਹਲ, 28 ਮਾਰਚ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀ 4 ਸਾਲਾਂ ਦੌਰਾਨ ਘਟੀਆ ਕਾਰਗੁਜ਼ਾਰੀ ਨੇ ਪੰਜਾਬ ਨੂੰ ਬਰਬਾਦੀ ਦੇ ਕੰਡੇ ਲਿਆ ਖੜ੍ਹਾ ਕੀਤਾ ਹੈ | ਪੰਜਾਬ 'ਚ ਅਮਨ ਕਾਨੂੰਨ ਦੀ ਹਾਲਤ ਇੰਨੀ ਬਦਤਰ ਹੋ ਚੁੱਕੀ ਹੈ ਕਿ ਪੰਜਾਬ ਦੇ ਵਸਨੀਕ ਖੌਫ ਵਿਚ ਜ਼ਿੰਦਗੀ ਗੁਜ਼ਾਰ ਰਹੇ ਹਨ | ਉਕਤ ਵਿਚਾਰ ਵਿਧਾਨ ਸਭਾ ਹਲਕਾ ਅਜਨਾਲਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੰਤਰੀ ਤੇ ਵਿਧਾਇਕ ਸਮੇਤ ਆਮ ਨੇਤਾ ਰਿਸ਼ਵਤਖੋਰੀ ਵਿਚ ਲਿਪਤ ਹੋ ਚੁੱਕੇ ਹਨ | ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਜਿਸ ਕਰਕੇ ਪੰਜਾਬੀਆਂ ਨੇ 2027 ਦੀਆਂ ਚੋਣਾਂ ਵਿਚ ਇਨ੍ਹਾਂ ਨੂੰ ਬੁਰੀ ਤਰ੍ਹਾਂ ਹਾਰ ਦੇ ਕੇ ਪੰਜਾਬ ਅੰਦਰ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਲੋਕ ਪੱਖੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ | ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਮੁੱਖਤਾਰ ਸਿੰਘ ਸੂਫੀਆ, ਸਾਬਕਾ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਰਪੰਚ ਜਸਪਾਲ ਸਿੰਘ, ਰਾਜਬੀਰ ਸਿੰਘ ਬਾਉਲੀ, ਕੌਂਸਲਰ ਤਰਿੰਦਰਸ਼ੇਰ ਸਿੰਘ, ਇੰਦਰਜੀਤ ਸਿੰਘ ਨਿਸੋਕੇ, ਜਸਮੀਤ ਸਿੰਘ ਸੂਫੀਆ, ਦਿਲਬਾਗ ਸਿੰਘ ਲੰਗੋਮਾਹਲ, ਸਤਨਾਮ ਸਿੰਘ ਪੰਜਗਰਾਈਆਂ, ਲਖਵਿੰਦਰ ਸਿੰਘ ਬਾਜਵਾ, ਬਲਵਿੰਦਰ ਸਿੰਘ ਬੱਲ, ਡਾ. ਬਲਜੀਤ ਸਿੰਘ ਥੋਬਾ, ਨਰਿੰਦਰ ਸਿੰਘ ਦੂਜੋਵਾਲ, ਸ਼ਮਸੇਰ ਸਿੰਘ ਭਗਵਾਨਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਨੇ 4 ਸਾਲ 'ਚ ਪੂਰੀਆਂ ਕੀਤੀਆਂ ਗਰੰਟੀਆਂ-ਧਾਲੀਵਾਲ ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਦੀ ਸਰਹੱਦੀ ਪਿੰਡ ਤੇੜਾ ਖ਼ੁਰਦ ਵਿਖੇ ਮੀਟਿੰਗ
Ad Position 24