20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਰਕਾਰੀ ਸਕੂਲ ਜਗਦੇਵ ਕਲਾਂ ਵਿਖੇ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 29-03-2026
ਜਗਦੇਵ ਕਲਾਂ, 28 ਮਾਰਚ (ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਨੂੰ ਮੁੱਖ ਰੱਖਦੇ ਹੋਏ ਮਾਪੇ ਅਧਿਆਪਕ ਮਿਲਣੀ ਸਕੂਲ ਦੇ ਪਿ੍ੰਸੀਪਲ ਰਜਿੰਦਰ ਕੌਰ ਦੀ ਅਗਵਾਈ ਵਿਚ ਕਰਵਾਈ ਗਈ | ਜਿਸ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ | ਸਕੂਲ ਦੇ ਪਿ੍ੰਸੀਪਲ ਮੈਡਮ ਨੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੂਲ ਵਿਚ ਚੱਲ ਰਹੇ ਕੰਮਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਕੂਲ ਅਧਿਆਪਕ ਸੁਖਰਾਜ ਸਿੰਘ ਨੇ ਮਿਸ਼ਨ ਸਮਰੱਥ, ਸਕਾਲਰਸ਼ਿਪ, ਕਰੀਅਰ ਗਾਈਡੈਂਸ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ | ਇਸੇ ਦੌਰਾਨ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਰਜਿੰਦਰ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਸਮੂਹ ਸਕੂਲ ਸਟਾਫ ਵੱਲੋਂ ਸਲਾਨਾ ਇਮਤਿਹਾਨਾਂ ਵਿੱਚ ਪਹਿਲੀ ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਨਛੱਤਰ ਸਿੰਘ, ਹੋਰ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ | ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਪਿ੍ੰਸੀਪਲ ਅਤੇ ਸਟਾਫ ਦੀ ਸ਼ਲਾਘਾ ਕੀਤੀ ਅਤੇ ਸਕੂਲ ਵਿਚ ਦਾਖਲ ਵਧਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕਰਨ ਵਿਚ ਸਹਿਯੋਗ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਪਰਮਜੀਤ ਕੌਰ, ਚੰਦਰ ਮੋਹਨ ਗੁਪਤਾ, ਗੁਰਵਿੰਦਰ ਸਿੰਘ, ਸੁਖਰਾਜ ਸਿੰਘ, ਬਲਤੇਜ ਸਿੰਘ, ਨਿਰਮਲ ਸਿੰਘ , ਬਲਵਿੰਦਰ ਕੁਮਾਰ, ਵਿਕਾਸ ਨੇਬ, ਵਿਸ਼ਾਲ ਮਸੀਹ, ਅਮਨਦੀਪ ਕੌਰ, ਹਰਜੀਤ ਕੌਰ, ਰਿੰਪਲ ਚੌਧਰੀ, ਕੁਲਵਿੰਦਰ ਕੌਰ, ਸ਼ੈਫੀ ਮਹੇਸ਼ਵਰੀ, ਸਿਮਰਜੀਤ ਕੌਰ, ਜਸਕੀਰਤ ਕੌਰ, ਗੁਰਜੀਤ ਸਿੰਘ, ਸੰਦੀਪ ਸਿੰਘ, ਮਲਕੀਅਤ ਸਿੰਘ, ਸੁਰਿੰਦਰ ਸਿੰਘ, ਸੁਖਜਿੰਦਰ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਸੰਸਥਾ-ਪਿੰ੍ਰਸੀਪਲ ਡਾ. ਨਵਨੀਤ... ਅਗਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਸ਼ਾਨਦਾਰ ਨਤੀਜੇ
Ad Position 24