ਚੌਕ ਮਹਿਤਾ, 28 ਮਾਰਚ (ਜਗਦੀਸ਼ ਸਿੰਘ ਬਮਰਾਹ)ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ, ਨਾਥ ਦੀ ਖੂਹੀ (ਚੰਨਣਕੇ) ਵਿਖੇ ਸੈਸ਼ਨ 2025-26 ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ, ਜੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਉੱਤਮ ਪ੍ਰਦਰਸ਼ਨ ਕਰਦੇ ਹੋਏ ਉੱਚ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼ਿਵਚਰਨ ਸਿੰਘ ਵਲੋਂ ਵਿਦਿਆਰਥੀਆਂ ਦੀਆਂ ਉਪਲਬਧੀਆਂ ਦੀ ਭਰਪੂਰ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਹਰ ਜਮਾਤ 'ਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਮਿ੍ਤੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਇਸ ਸੈਸ਼ਨ ਦੌਰਾਨ ਕਿਤਾਬਾਂ ਦੀ ਸੰਭਾਲ ਕਰਨ ਵਾਲੇ ਅਤੇ ਵੱਧ ਪ੍ਰਤੀਸ਼ਤ ਹਾਜ਼ਰੀਆਂ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਵਿਚ ਪੁਜੀਸ਼ਨ ਹੋਲਡਰ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਸੈਲਫੀ ਪੁਆਇੰਟ ਵੀ ਤਿਆਰ ਕੀਤਾ ਗਿਆ, ਜੋ ਸਭ ਲਈ ਖਾਸ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ | ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਡਮ ਸ਼੍ਰੀਮਤੀ ਗੁਰਦੀਪ ਕੌਰ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਤਹਿ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕਾਮਯਾਬੀ ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ |