21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਭਾਈ ਅੰਮਿ੍ਤਪਾਲ ਸਿੰਘ ਨੂੰ ਪੈਰੋਲ ਨਾ ਮਿਲਣ ਕਰਕੇ ਪੰਜਾਬ 'ਚ ਨਿਰਾਸ਼ਾ ਦਾ ਮਾਹੌਲ-ਰਿਆੜ

Ad Position 21
No active advertisement
ਅਜੀਤ ਡੈਸਕ 29-03-2026
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਦਾਲਤ ਵਲੋਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਸੰਸਦ ਦੇ ਬਜਟ ਇਜਲਾਸ 'ਚ ਹਿੱਸਾ ਲੈਣ ਲਈ ਪੈਰੋਲ ਨਾ ਦੇਣ 'ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ, ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਪੰਜਾਬੀ ਲੋਕ ਗਾਇਕ ਜਸਕਰਨ ਸਿੰਘ ਰਿਆੜ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਨੂੰ ਪੈਰੋਲ ਨਾ ਮਿਲਣ ਕਰਕੇ ਪੰਜਾਬ ਵਿੱਚ ਇੱਕ ਵਾਰ ਫਿਰ ਨਿਰਾਸ਼ਾ ਦਾ ਮਾਹੌਲ ਬਣ ਗਿਆ ਹੈ, ਅਦਾਲਤ ਦੇ ਇਸ ਫੈਸਲੇ ਨਾਲ ਖ਼ਾਸ ਕਰਕੇ ਨੌਜਵਾਨ ਵਰਗ ਵਿੱਚ ਨਾਰਾਜ਼ਗੀ ਵੇਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਵਲੋਂ 'ਖਾਲਸਾ ਵਹੀਰਾਂ' ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰੂ ਪੰਥ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜੋ ਕਿ ਸਰਕਾਰਾਂ ਨੂੰ ਕਿਸੇ ਗੁਨਾਹ ਵਰਗਾ ਲੱਗ ਰਿਹਾ ਹੈ | ਰਿਆੜ ਨੇ ਕਿਹਾ ਕਿ ਅਦਾਲਤਾਂ ਤੋਂ ਆਉਂਦੇ ਅਜਿਹੇ ਫੈਸਲੇ ਕਿਤੇ ਨਾ ਕਿਤੇ ਭਾਰਤ ਵਿੱਚ ਸਿੱਖਾਂ ਨਾਲ ਹੁੰਦੇ ਵਿਤਕਰੇ ਦਾ ਅਹਿਸਾਸ ਦਵਾਉਂਦੇ ਹਨ | ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਜਾਣਦੀ ਹੈ ਕਿ ਭਾਈ ਅੰਮਿ੍ਤਪਾਲ ਸਿੰਘ ਜੇ ਜੇਲ੍ਹ ਤੋਂ ਬਾਹਰ ਆਉਂਦੇ ਹਨ ਤਾਂ ਸਰਕਾਰ ਏ ਖਾਲ਼ਸਾ ਬਣਨੀ ਤੈਅ ਹੋ ਜਾਂਦੀ ਹੈ ਜਿਸ ਦੇ ਡਰੋਂ ਭਾਈ ਅੰਮਿ੍ਤਪਾਲ ਸਿੰਘ ਨੂੰ ਬਾਹਰ ਨਹੀਂ ਆਉਣ ਦਿੱਤਾ ਜਾ ਰਿਹਾ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸ਼ਾਨਦਾਰ ਨਤੀਜਾ <br/>
Ad Position 24