21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹਲਕਾ ਬਾਬਾ ਬਕਾਲਾ ਦੀ 2 ਅਪ੍ਰੈਲ ਦੀ 'ਪੰਜਾਬ ਬਚਾਓ ਰੈਲੀ' ਲਈ ਭਾਰੀ ਉਤਸ਼ਾਹ : ਨਾਗੋਕੇ

Ad Position 21
No active advertisement
ਅਜੀਤ ਡੈਸਕ 29-03-2026
ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਲਕਾ ਬਾਬਾ ਬਕਾਲਾ ਸਾਹਿਬ ਵਿਖੇ 2 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਰੈਲੀ' ਲਈ ਹਲਕੇ ਦੇ ਯੂਥ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਹ ਰੈਲੀ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸੀਨੀਅਰ ਅਕਾਲੀ ਆਗੂ ਅਤੇ ਸਰਕਲ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਨਾਗੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਜ: ਨਾਗੋਕੇ ਨੇ ਕਿਹਾ ਕਿ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਹੋਣ ਵਾਲੀ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਆਗੂ ਸ: ਬਿਕਰਮ ਸਿੰਘ ਮਜੀਠੀਆ ਸਮੇਤ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ | ਉਨ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਅਹੁਦੇਦਾਰਾਂ/ਵਰਕਰਾਂ/ਪੰਚਾਂ/ਸਰਪੰਚਾਂ ਨੂੰ ਅਪੀਲ ਕੀਤੀ ਕਿ ਰੈਲੀ ਦੀ ਕਾਮਯਾਬੀ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲੈਣ ਅਤੇ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਸਮੇਤ ਪੁੱਜ ਕੇ ਇਸ ਰੈਲੀ ਨੂੰ ਕਾਮਯਾਬ ਕਰਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਜਸਬੀਰ ਕੌਰ ਜੇਠੂਵਾਲ ਦੀ ਅੰਤਿਮ ਅਰਦਾਸ 'ਚ ਵੱਖ ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ
Ad Position 24