23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੰਮਿ੍ਤਸਰ 'ਚ 7 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 29-03-2026
ਅੰਮਿ੍ਤਸਰ 28 ਮਾਰਚ (ਰੇਸ਼ਮ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ, 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ 'ਚ 109 ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਉਪਰੰਤ ਜ਼ਿਲ੍ਹਾ ਅੰਮਿ੍ਤਸਰ ਵਿਖੇ 7ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਵੱਖ-ਵੱਖ ਥਾਵਾਂ 'ਤੇ ਕੀਤਾ ਗਿਆ | ਇੱਥੇ ਜ਼ਿਲ੍ਹਾ ਪੱਧਰੀ ਉਦਘਾਟਨ ਸਮਾਰੋਹ ਦੌਰਾਨ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵਲੋਂ ਰਾਣੀ ਕਾ ਬਾਗ ਵਿਖੇ ਕਰਕੇ ਇਕ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ: ਛੀਨਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੋਂ 107 ਕਿਸਮ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 4.97 ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 2.72 ਕਰੋੜ ਤੋਂ ਵੱਧ ਮੁਫ਼ਤ ਟੈਸਟ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਸੂਬੇ ਦੇ ਲੋਕਾਂ ਦੀ ਭਲਾਈ 'ਚ ਵੱਡਾ ਕਦਮ ਚੁੱਕਿਆ ਹੈ, ਜਿਸਦੇ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ | ਇਹ ਸੁਵਿਧਾ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੋਵੇਗੀ, ਸਗੋਂ ਇਸ ਵਿਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ | ਸਿਹਤ ਬੀਮਾ ਯੋਜਨਾ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ | ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਜਿੱਥੇ ਲੋਕਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਨ, ਉਹਦੇ ਨਾਲ ਹੀ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਹਰ ਤਰ੍ਹਾਂ ਦੇ ਮੁਫ਼ਤ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜ਼ਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ, ਰਾਜਾ ਸਾਂਸੀ ਪ੍ਰਧਾਨ ਕੁਲਵਿੰਦਰ ਸਿੰਘ, ਡਾ. ਅਸ਼ਵਿੰਦਰ ਸਿੰਘ, ਡਾ. ਵਨੀਤ ਕੌਰ, ਡਾ. ਕਾਵਿਆ, ਰਾਜਵਿੰਦਰ ਕੌਰ, ਗੀਤਾ, ਦਵਿੰਦਰ ਕੌਰ, ਕੁਲਵਿੰਦਰ ਕੌਰ, ਸੁਖਦੀਪ ਕੌਰ, ਸ਼ਿਵਚਰਨ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਪਵਨਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਮਿਸਟਾਂ ਦੀਆਂ ਦੁਕਾਨਾਂ 'ਤੇ ਹੋ ਰਹੀਆਂ ਲੁੱਟਮਾਰ ਦੀਆਂ ਘਟਨਾਵਾਂ ਦੀ ਨਿੰਦਾ ਅਗਲੀ ਖ਼ਬਰ ਚੀਫ ਖ਼ਾਲਸਾ ਦੀਵਾਨ ਦਾ ਜਨਰਲ ਇਜਲਾਸ: ਭਗਵੰਤਪਾਲ ਸਿੰਘ ਸੱਚਰ ਸਮੇਤ 2 ਬਰਖਾਸਤ ਮੈਂਬਰਾਂ ਦੀ ਮੁੜ ਬਹਾਲ ਕੀਤੀ ਮੈਂਬਰਸ਼ਿਪ...
Ad Position 24