25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 29-03-2026
ਸੁਲਤਾਨਵਿੰਡ, 28 ਮਾਰਚ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜੀਵਨ ਸਿੰਘ ਦੀ ਅਗਵਾਈ ਹੇਠ ਹੌਲਦਾਰ ਸੁਖਰਾਜ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਗਸ਼ਤ ਦੌਰਾਨ ਇਕ ਨੌਜਵਾਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਡਰਦਾ ਮਾਰਾ ਪਿੱਛੇ ਮੁੜਨ ਲੱਗਿਆ ਜਦੋਂ ਪੁਲਿਸ ਪਾਰਟੀ ਵਲੋਂ ਇਸ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਖ਼ਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮਲਕੀਤ ਸਿੰਘ ਵਾਸੀ ਸੁਭਾਸ਼ ਕਾਲੋਨੀ ਮੰਦਿਰ ਵਾਲੇ ਪਲਾਟ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਮਰੀਜ਼ ਦੇ ਦੋਵੇਂ ਗੋਡੇ ਬਦਲੇ : ਡਾ. ਰਣਜੀਤ ਸਿੰਘ ਅਗਲੀ ਖ਼ਬਰ ਪਿੰਗਲਵਾੜਾ ਦੇ ਸਮਾਗਮ 'ਚ ਵਾਤਾਵਰਨ ਨੂੰ ਬਚਾਉਣ ਲਈ ਚਿੰਤਕਾਂ ਨੇ ਸਮਾਜ ਨੂੰ ਹਲੂਣਿਆ
Ad Position 24