25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਏ.ਆਈ. ਪਾਵਰਡ 3-ਡੀ ਰੋਬੋਲੈਂਸ ਤਕਨੀਕ ਨਾਲ ਬਜ਼ੁਰਗ ਮਰੀਜ਼ ਦੇ ਦੋਵੇਂ ਗੋਡੇ ਬਦਲੇ : ਡਾ. ਰਣਜੀਤ ਸਿੰਘ

Ad Position 21
No active advertisement
ਅਜੀਤ ਡੈਸਕ 29-03-2026
ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਜ਼ੀਰੋ ਐਰਰ ਤਕਨੀਕ ਨਾਲ ਗੋਡੇ ਬਦਲਣ ਦੀ ਸਰਜਰੀ 'ਚ ਦੇਸ਼-ਵਿਦੇਸ਼ ਵਿਚ ਆਪਣੀ ਮੁਹਾਰਤ ਦਾ ਲੋਹਾ ਮਨਵਾ ਚੁੱਕੇ ਜੋੜ ਬਦਲੀ ਦੇ ਮਾਹਿਰ ਸਰਜਨ ਡਾ. ਰਣਜੀਤ ਸਿੰਘ ਨੇ ਅੰਮਿ੍ਤਸਰ ਵਿਚ ਪਹਿਲੀ ਵਾਰ ਏ.ਆਈ. ਪਾਵਰਡ 3- ਡੀ ਰੋਬੋਲੈਂਸ ਤਕਨੀਕ ਨਾਲ ਗੋਡਿਆਂ ਦੀ ਸਫਲ ਸਰਜਰੀ ਕਰਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ | ਡਾ. ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ 3-ਡੀ ਰੋਬੋਲੈਂਸ ਤਕਨੀਕ ਨਾਲ 62 ਸਾਲਾ ਮਰੀਜ਼ ਕੁਲਦੀਪ ਕੌਰ ਵਾਸੀ ਜੰਮੂ ਦਾ ਇੱਥੇ ਲਿਵਾਸਾ ਹਸਪਤਾਲ ਵਿਚ ਸਫਲ ਆਪ੍ਰੇਸ਼ਨ ਕੀਤਾ | ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਡਿਆਂ ਦੀ ਸਰਜਰੀ ਲਈ ਇਸ ਤੋਂ ਪਹਿਲਾਂ ਵਰਤੀ ਜਾਂਦੀ ਰੋਬੋਟਿਕ ਤਕਨੀਕ ਇੱਕ ਪਰੰਪਰਾਗਤ ਪ੍ਰਕਿਰਿਆ ਬਣ ਚੁੱਕੀ ਸੀ, ਜਿਸ ਵਿਚ ਆਪ੍ਰੇਸ਼ਨ ਦੌਰਾਨ ਮਰੀਜ਼ ਦੀ ਲੱਤ ਵਿਚ ਚਾਰ ਵੱਡੇ ਕਿਲ ਹੱਡੀ ਵਿਚ ਡਿ੍ੱਲ ਕਰਕੇ ਲਗਾਏ ਜਾਂਦੇ ਸਨ | ਇਸ ਤੋਂ ਬਾਅਦ ਸਰਜਰੀ ਦੀ ਲੰਬੀ ਪ੍ਰਕਿਰਿਆ ਸ਼ੁਰੂ ਹੁੰਦੀ ਸੀ, ਜਿਸ ਵਿਚ ਲਗਭਗ ਤਿੰਨ ਤੋਂ ਚਾਰ ਘੰਟੇ ਲੱਗਦੇ ਸਨ | ਇਸ ਨਾਲ ਲੰਬੇ ਕੱਟ ਕਾਰਨ ਵੱਧ ਖੂਨ ਵਹਿਣ ਦੀ ਸੰਭਾਵਨਾ ਵੀ ਰਹਿੰਦੀ ਸੀ | ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਰੋਬੋਟਿਕ ਤਕਨੀਕ ਨਾਲ ਗੋਡਿਆਂ ਦਾ ਟਰਾਂਸਪਲਾਂਟ ਠੀਕ ਢੰਗ ਨਾਲ ਹੁੰਦਾ ਹੈ | ਡਾ. ਸਿੰਘ ਨੇ ਕਿਹਾ ਕਿ ਇਨ੍ਹਾਂ ਹੀ ਖ਼ਤਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਰੋਬੋਲੈਂਸ 3-ਡੀ ਤਕਨੀਕ ਰਾਹੀਂ ਸਹੀ ਅਤੇ ਸਟੀਕ ਜੋੜ ਬਦਲੀ ਬਿਨਾਂ ਕਿਸੇ ਖ਼ਤਰੇ ਦੇ ਕੀਤੀ ਜਾਂਦੀ ਹੈ | ਰੋਬੋਲੈਂਸ ਤਕਨੀਕ ਨਾਲ ਓਪਰੇਸ਼ਨ ਸਿਰਫ਼ 20 ਮਿੰਟ ਵਿਚ ਹੋ ਜਾਂਦਾ ਹੈ ਅਤੇ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਹੀਂ ਕਰਨਾ ਪੈਂਦਾ | ਇਸ ਤੋਂ ਇਲਾਵਾ ਮਰੀਜ਼ ਓਪਰੇਸ਼ਨ ਤੋਂ ਕੇਵਲ ਦੋ ਘੰਟੇ ਬਾਅਦ ਆਪਣੇ ਪੈਰਾਂ 'ਤੇ ਚੱਲਣ-ਫਿਰਨ ਦੇ ਯੋਗ ਹੋ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਉੱਘੇ ਸਿੱਖਿਆ ਸ਼ਾਸਤਰੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਦਾ ਦਿਹਾਂਤ ਦੁਰਗਿਆਣਾ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਅੰਤਿਮ ਸੰ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24