ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਅੱਜ ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਚੋਲੀਆ ਅਤੇ ਸਕੱਤਰ ਐੱਸ. ਪੀ. ਸੇਠੀ ਨੇ ਪੰਜਾਬ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਬਿਕਰਮ ਸਿੰਘ ਮਜੀਠੀਆ ਨੂੰ ਜਾਣੂੰ ਕਰਵਾਇਆ ਅਤੇ ਪਿਛਲੇ ਦਿਨੀਂ ਮੁਲਾਜ਼ਮਾਂ/ਪੈਨਸ਼ਨਰਜ਼ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਵਿਰੁੱਧ ਆਵਾਜ਼ ਉਠਾਉਣ ਲਈ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਆਗੂ ਬਲਵੀਰ ਸਿੰਘ ਗਰਚਾ ਵੀ ਹਾਜ਼ਰ ਸਨ |
ਨਾਨ ਟੀਚਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਮਜੀਠੀਆ ਨਾਲ ਮੁਲਾਕਾਤ
ਅਜੀਤ ਡੈਸਕ
03-04-2026