ਅੰਮਿ੍ਤਸਰ, 2 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਮਾਨਾਂਵਾਲਾ-ਅੰਮਿ੍ਤਸਰ ਰੇਲਵੇ ਲਾਈਨ 'ਤੇ ਇਕ ਵਿਅਕਤੀ ਨੇ ਰੇਲਗੱਡੀ ਹੇਠ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸੰਬੰਧੀ ਏ. ਐੱਸ. ਆਈ. ਜਸਵਿੰਦਰ ਪਾਲ ਨੇ ਦੱਸਿਆ ਕਿ ਮਿ੍ਤਕ ਕੋਲੋਂ ਕੋਈ ਸੁਸਾਈਡ ਨੋਟ ਜਾਂ ਕੋਈ ਪਛਾਣ ਦਸਤਾਵੇਜ਼ ਨਹੀਂ ਮਿਲਿਆ | ਇਸ ਤੋਂ ਇਲਾਵਾ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਉਸ ਨੇ ਕਿਹੜੀ ਰੇਲਗੱਡੀ ਹੇਠ ਛਾਲ ਮਾਰੀ ਸੀ | ਇਨ੍ਹਾਂ ਸਵਾਲਾਂ ਦੇ ਜਵਾਬ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਲਾਸ਼ ਨੂੰ 72 ਘੰਟਿਆਂ ਲਈ ਜੀ. ਆਰ. ਪੀ. ਪੁਲਿਸ ਸਟੇਸ਼ਨ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ |