ਅੰਮਿ੍ਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)- ਨਗਰ ਨਿਗਮ ਦੀ ਸੀਨੀ: ਡਿਪਟੀ ਮੇਅਰ ਪਿ੍ਯੰਕਾ ਸ਼ਰਮਾ ਨੇ ਸ੍ਰੀ ਗੁਰੂ ਰਾਮਦਾਸ ਐਵੀਨਿਊ ਅਤੇ ਸ੍ਰੀ ਗੁਰੂ ਹਰਿਰਾਇ ਐਵੀਨਿਊ ਦੇ ਵਸਨੀਕਾਂ ਨਾਲ ਆਪਣੇ ਕੈਂਪ ਦਫ਼ਤਰ ਵਿਖੇ ਬੈਠਕ ਕੀਤੀ ਅਤੇ ਇਨ੍ਹਾਂ ਦੋਵਾਂ ਕਾਲੋਨੀਆਂ ਦੇ ਵਸਨੀਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਅਤੇ ਉਨ੍ਹਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ | ਸੀ: ਡਿਪਟੀ ਮੇਅਰ ਨੇੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਆਦਮੀ ਦੀ ਸਰਕਾਰ ਹੈ | ਗੁਰੂ ਨਗਰੀ ਦੀਆਂ 85 ਵਾਰਡਾਂ 'ਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਚੱਲ ਰਹੇ ਹਨ | ਗਲੀਆਂ ਅਤੇ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੇ ਵਸਨੀਕਾਂ ਨੇ ਉਨ੍ਹਾਂ ਨੂੰ ਵੋਟਾਂ ਦੇ ਰੂਪ ਵਿਚ ਆਪਣਾ ਅਸ਼ੀਰਵਾਦ ਦੇ ਕੇ ਉਨ੍ਹਾਂ ਨੂੰ ਗੁਰੂਆਂ ਦੀ ਪਵਿੱਤਰ ਨਗਰੀ ਦੀ ਸੇਵਾ ਕਰਨ ਲਈ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ 'ਤੇ ਬਿਠਾਇਆ ਹੈ | ਗੁਰੂ ਨਗਰੀ ਦੀ ਸੇਵਾ ਨੂੰ ਯਕੀਨੀ ਬਣਾਉਣ ਲਈ ਉਹ ਅਣਥੱਕ ਮਿਹਨਤ ਕਰ ਰਹੀ ਹੈ ਕਿ ਉਨ੍ਹਾਂ ਦੀ ਆਪਣੀ ਵਾਰਡ ਦੇ ਨਾਲ-ਨਾਲ ਸ਼ਹਿਰ ਭਰ ਦੀਆਂ ਹੋਰ ਵਾਰਡਾਂ ਵਿਚ ਕਿਸੇ ਨੂੰ ਵੀ ਕੋਈ ਸਮੱਸਿਆ ਨਾ ਆਵੇ | ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ਉਨ੍ਹਾਂ ਦੀ ਟੀਮ ਵਲੋਂ ਸ਼ਹਿਰ ਵਾਸੀਆਂ ਦੀ ਹਰ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਂਦਾ ਹੈ | ਇਸ ਮੌਕੇ ਅਜੀਤ ਸਿੰਘ, ਗੁਰਦਿਆਲ ਸਿੰਘ, ਮਾਨ ਚੰਦ, ਸੁਖਦੇਵ ਸਿੰਘ, ਸੁਖਦੀਪ ਸਿੰਘ, ਲਾਲ ਸਿੰਘ, ਪ੍ਰਦੀਪ ਸਿੰਘ, ਜਸਵੰਤ ਸਿੰਘ ਅਤੇ ਯੋਗ ਸਿੰਘ ਆਦਿ ਸਮੇਤ ਇਲਾਕੇ ਦੇ ਹੋਰ ਲੋਕ ਮੌਜੂਦ ਸਨ |