24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਮਲ ਜੋਤੀ ਪਬਲਿਕ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਆਜ਼ਾਦ ਨਗਰ, ਸੁਲਤਾਨਵਿੰਡ ਰੋਡ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ ਬੋਰਡ ਦਾ ਅਕਾਦਮਿਕ ਨਤੀਜਾ ਪਿਛਲੇ ਸਾਲਾਂ ਦੀ ਤਰ੍ਹਾਂ 100 ਫੀਸਦੀ ਆਇਆ ਹੈ, ਜਿਸ 'ਚ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਸਕੂਲ 'ਚ ਅਵੱਲ ਆਉਣ ਵਾਲੇ ਵਿਦਿਆਰਥੀਆਂ 'ਚ ਕਰੀਨਾ ਅਤੇ ਤਮੰਨਾ ਨੇ 100 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਹਰਗੁਣ ਕੌਰ ਨੇ 99.6 ਫੀਸਦੀ, ਪਰਨੀਕ ਕੌਰ ਨੇ 99.4 ਫੀਸਦੀ, ਕਿਰਨਦੀਪ ਕੌਰ ਅਤੇ ਮਹਿਕ ਸ਼ਰਮਾ ਨੇ 99 ਫੀਸਦੀ, ਗੁਰਸ਼ਰਨ ਸਿੰਘ ਅਤੇ ਪਰਮਦੀਪ ਕੌਰ ਨੇ 98.4 ਫੀਸਦੀ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ 98 ਫੀਸਦੀ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ | ਸਕੂਲ ਦੇ ਐੱਮ.ਡੀ. ਅਵਤਾਰ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਭ ਅਧਿਆਪਕਾਂ ਦੀ ਅਟੁੱਟ ਮਿਹਨਤ ਅਤੇ ਵਿਦਿਆਰਥੀਆਂ ਦੇ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ | ਪਿ੍ੰ: ਕੁਲਦੀਪ ਕੌਰ ਨੇ ਲੜਕੀਆਂ ਨੂੰ ਹੋਰ ਉਚੇ ਮੁਕਾਮ 'ਤੇ ਪਹੁੰਚਾਉਣ ਲਈ ਸਕੂਲ ਵਲੋਂ ਕੁੜੀਆਂ ਨੂੰ ਇਸ ਸਾਲ ਫ੍ਰੀ ਦਾਖਲ ਕੀਤਾ ਜਾਵੇਗਾ | ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਅਕਸ਼ੈ ਸ਼ਰਮਾ ਅਗਲੀ ਖ਼ਬਰ ਕੇਂਦਰ ਨੇ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਨੂੰ 'ਸਨਮਾਨ' ਦਿਵਾਉਣ ਵਾਲੇ ਪਰਿਵਾਰ ਨੂੰ ਭੁਲਾਇਆ
Ad Position 24