24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ਹਿਜ਼ਾਦਾ ਨੰਦ ਕਾਲਜ ਅੰਮਿ੍ਤਸਰ 'ਚ ਸ੍ਰੀਮਤੀ ਮਧੂ ਦੀ ਸੇਵਾ ਮੁਕਤੀ 'ਤੇ ਯਾਦਗਾਰ ਵਿਦਾਇਗੀ ਸਮਾਗਮ

Ad Position 21
No active advertisement
ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪੈ੍ਰਲ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮਿ੍ਤਸਰ ਵਿਖੇ ਦਰਜਾ ਚਾਰ ਕਰਮਚਾਰੀ ਸ੍ਰੀਮਤੀ ਮਧੂ ਦੀ ਸੇਵਾਮੁਕਤੀ ਦੇ ਮੌਕੇ 'ਤੇ ਇਕ ਭਾਵੁਕ ਅਤੇ ਯਾਦਗਾਰ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਸਮੂਹ ਸਟਾਫ ਨੇ ਸ੍ਰੀਮਤੀ ਮਧੂ ਦੀ ਲੰਬੀ ਅਤੇ ਨਿਸ਼ਠਾਵਾਨ ਸੇਵਾ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ | ਕਾਲਜ ਦੇ ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ੍ਰੀਮਤੀ ਮਧੂ ਨੇ ਆਪਣੀ ਡਿਊਟੀ ਨੂੰ ਹਮੇਸ਼ਾ ਇਮਾਨਦਾਰੀ, ਮਿਹਨਤ ਨਾਲ ਨਿਭਾਇਆ ਹੈ | ਉਨ੍ਹਾਂ ਦੀ ਸਾਦਗੀ ਅਤੇ ਨਿਮਰ ਸੁਭਾਅ ਹਮੇਸ਼ਾਂ ਸਟਾਫ ਅਤੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਰਹੇ ਹਨ | ਪ੍ਰੋ. ਸੋਨੀਆ ਅਤੇ ਡਾ. ਬਲਜੀਤ ਰੰਧਾਵਾ ਨੇ ਵੀ ਸ੍ਰੀਮਤੀ ਮਧੂ ਦੀ ਲੰਬੀ ਸੇਵਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਵਰਗੇ ਕਰਮਚਾਰੀ ਸੰਸਥਾ ਦੀ ਮਜ਼ਬੂਤੀ ਦਾ ਅਧਾਰ ਹੁੰਦੇ ਹਨ | ਅਖ਼ੀਰ 'ਚ ਸ੍ਰੀਮਤੀ ਮਧੂ ਨੇ ਭਾਵੁਕ ਹੋ ਕੇ ਆਪਣੇ ਸਹਿਕਰਮੀਆਂ ਅਤੇ ਕਾਲਜ ਪ੍ਰਬੰਧਨ ਦਾ ਧੰਨਵਾਦ ਕੀਤਾ | ਕਾਲਜ ਵਲੋਂ ਸ੍ਰੀਮਤੀ ਮਧੂ ਨੂੰ ਸਨਮਾਨ ਚਿੰਨ੍ਹ ਅਤੇ ਤੋਹਫੇ ਭੇਂਟ ਕਰਕੇ ਵਿਦਾ ਕੀਤਾ ਗਿਆ | ਇਸ ਮੌਕੇ ਕਾਲਜ ਡਾਇਰੈਕਟਰ ਚਮਨ ਲਾਲ , ਕਾਲਜ ਦਾ ਸਮੂਹ ਸਟਾਫ ਅਤੇ ਸ੍ਰੀਮਤੀ ਮਧੂ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਲੋਂ ਗ੍ਰੀਨ ਭਾਰਤ ਇਨੀਸ਼ੇਟਿਵ ਅਧੀਨ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ : ਅਕਸ਼ੈ ਸ਼ਰਮਾ
Ad Position 24