24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਥਾਣਾ ਸੁਲਤਾਨਵਿੰਡ ਵਲੋਂ ਪੁਲਿਸ ਰਿਮਾਂਡ 'ਤੇ ਗੋਪੀ ਕੋਲੋਂ ਚੋਰੀ ਦੇ 3 ਹੋਰ ਮੋਟਰਸਾਈਕਲ ਬਰਾਮਦ

Ad Position 21
No active advertisement
ਅਜੀਤ ਡੈਸਕ 03-04-2026
ਸੁਲਤਾਨਵਿੰਡ, 2 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਚੋਰੀ ਦੇ ਇਕ ਮਾਮਲੇ 'ਚ ਮੋਟਰਸਾਈਕਲ ਸਮੇਤ ਕਾਬੂ ਕੀਤੇ ਗਏ ਨੌਜਵਾਨ ਤੋਂ ਪੁਲਿਸ ਰਿਮਾਂਡ 'ਤੇ ਲਿਆਂਦੇ ਗਏ ਨੌਜਵਾਨ ਤੋਂ 3 ਚੋਰੀ ਦੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਇਸ ਸੰਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਕਵਲਜੀਤ ਸਿੰਘ ਵਾਸੀ ਮਾਤਾ ਗੰਗਾ ਜੀ ਨਗਰ ਕੋਟ ਮਿੱਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਉਹ ਆਪਣਾ ਮੋਟਰਸਾਈਕਲ ਘਰ ਦੇ ਬਾਹਰ ਖੜ੍ਹਾ ਕਰਕੇ ਘਰ ਦੇ ਅੰਦਰ ਗਿਆ ਤਾਂ ਜਦੋਂ ਬਾਹਰ ਆ ਦੇਖਿਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ | ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿਚ ਏ. ਐੱਸ. ਆਈ. ਵਿਕਰਮਜੀਤ ਵਲੋਂ ਸਮੇਤ ਪੁਲਿਸ ਪਾਰਟੀ ਨੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਭਾਈ ਮੰਝ ਸਾਹਿਬ ਰੋਡ ਨੇੜੇ ਫਲੈਟਾਂ ਕੋਲ ਲਗਾਏ ਗਏ ਨਾਕੇ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ ਜਿਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਮੈਂ ਚੋਰੀ ਕੀਤਾ | ਥਾਣਾ ਮੁੱਖੀ ਦੇ ਦੱਸਿਆ ਕਿ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਸੀ | ਉਨ੍ਹਾਂ ਦੱਸਿਆ ਰਿਮਾਂਡ ਦੌਰਾਨ ਇਸ ਨੌਜਵਾਨ ਦੀ ਨਿਸ਼ਾਨਦੇਹੀ 'ਤੇ ਤਿੰਨ ਚੋਰੀ ਦੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਜੋ ਗੋਪੀ ਵਲੋਂ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕਰਕੇ ਛੁਪਾ ਕੇ ਰੱਖੇ ਹੋਏ ਸਨ | ਇਸ ਨੌਜਵਾਨ ਥਾਣਾ ਸੁਲਤਾਨਵਿੰਡ ਵਿਖੇ ਮਾਮਲੇ ਵਿਚ ਵਾਧਾ ਕਰਕੇ ਅੱਜ ਗੁਰਪ੍ਰੀਤ ਸਿੰਘ ਗੋਪੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਭਗਵਾਨ ਸਿੰਘ ਵਾਸੀ ਚਾਟੀਵਿੰਡ ਅੰਮਿ੍ਤਸਰ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਪੀਅਰ ਲਰਨਿੰਗ ਨਾਲੇਜ ਪੂਲ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਲੋਂ ਗ੍ਰੀਨ ਭਾਰਤ ਇਨੀਸ਼ੇਟਿਵ ਅਧੀਨ ਗਤੀਵਿਧੀਆਂ ਕਰਵਾਈਆਂ
Ad Position 24