24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਿਧਾਇਕ ਅਜੇ ਗੁਪਤਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 03-04-2026
ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਕਟੜਾ ਆਹਲੂਵਾਲੀਆ 'ਚ ਗਲੀਆਂ ਨੂੰ ਵਿਕਸਤ ਕਰਨ ਅਤੇ ਵਸਨੀਕਾਂ ਨੂੰ ਆਧੁਨਿਕ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਇਕੋ ਸਮੇਂ ਮਹੱਤਵਪੂਰਨ ਵਿਕਾਸ ਪ੍ਰਆਜੈਕਟਾਂ ਦੀ ਸ਼ੁਰੂਆਤ ਕੀਤੀ | ਇਨ੍ਹਾਂ ਪ੍ਰਾਜੈਕਟਾਂ 'ਚ ਗਲੀਆਂ ਦੀ ਉਸਾਰੀ, ਨਵੀਆਂ ਸੀਵਰੇਜ ਲਾਈਨਾਂ ਵਿਛਾਉਣਾ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੁਰਾਣੀਆਂ ਪਾਈਪਲਾਈਨਾਂ ਨੂੰ ਬਦਲਣਾ ਸ਼ਾਮਿਲ ਹੈ | ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਮਾੜੀ ਸੀਵਰੇਜ ਪ੍ਰਣਾਲੀ ਕਾਰਨ ਓਵਰਫਲੋਅ ਅਤੇ ਰੁਕਾਵਟ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਪੁਰਾਣੀ ਸੀਵਰੇਜ ਲਾਈਨ ਨੂੰ ਬਦਲਣ ਅਤੇ ਇਕ ਨਵੀਂ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਕੌਂਸਲਰ ਜਰਨੈਲ ਸਿੰਘ ਢੋਡ, ਬਲਾਕ ਇੰਚਾਰਜ ਅਜੈ ਨਿਓਲ, ਵੇਦ ਪ੍ਰਕਾਸ਼ ਗੁਪਤਾ, ਐੱਨ. ਪੀ. ਸਿੰਘ, ਦੀਪਕ ਚੱਡਾ, ਸੁਧੀਰ ਕੁਮਾਰ, ਵਨੀਤਾ ਅਗਰਵਾਲ, ਯੂਸਫ਼ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਪੰਜਾਬੀ ਸਾਹਿਤ ਸਭਾ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 5 ਨੂੰ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਹੋਣਹਾਰ ਲੋੜਵੰਦ ਵਿਦਿਆਰਥੀਆਂ ਦੇ ਵਿਕਾਸ ਲਈ ਸਮਝੌਤਾ ਕਲਮਬੱਧ
Ad Position 24