02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੀਣ ਵਾਲੇ ਪਾਣੀ ਨਾਲ ਸੀਵਰੇਜ ਦਾ ਪਾਣੀ ਮਿਲ ਕੇ ਆਉਣ ਨਾਲ ਵਾਰਡ ਨੰ: 44 ਦੇ ਲੋਕ ਡਾਢੇ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਹਰਮਿੰਦਰ ਸਿੰਘ)-ਵਾਰਡ ਨੰਬਰ 44 ਦੇ ਕਈ ਇਲਾਕਿਆਂ 'ਚ ਪੀਣ ਵਾਲੇ ਸਰਕਾਰੀ ਪਾਣੀ ਦੀ ਸਪਲਾਈ ਦੌਰਾਨ ਸੀਵਰੇਜ ਦਾ ਪਾਣੀ ਮਿਲ ਕੇ ਆਉਣ ਦੀ ਸਮੱਸਿਆ ਤੋਂ ਵਾਰਡ ਦੇ ਵਸਨੀਕਾਂ ਨੇ ਕੌਂਸਲਰ ਜਸਵਿੰਦਰ ਸਿੰਘ ਸ਼ੇਰਗਿੱਲ ਨੂੰ ਜਾਣੂੰ ਕਰਵਾਇਆ | ਇਸ ਦੌਰਾਨ ਇਲਾਕਾ ਨਿਵਾਸੀਆਂ ਦੀ ਮੁਸ਼ਕਿਲਾਂ ਸੁਣਦੇ ਹੋਏ ਕੌਂਸਲਰ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਦੇ ਸੀਵਰੇਜ ਵਿਭਾਗ ਦੇ ਸੰਬੰਧਿਤ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਵਾਰਡ ਨੰਬਰ 44 ਦਾ ਸੀਵਰੇਜ ਅਕਸਰ ਜਾਮ ਰਹਿੰਦਾ ਹੈ ਜਿਸ ਕਾਰਨ ਵਾਟਰ ਸਪਲਾਈ 'ਚ ਸੀਵਰੇਜ ਪਾਣੀ ਮਿਲ ਕੇ ਆ ਰਿਹਾ ਹੈ, ਜਿਸ ਕਾਰਨ ਇਲਾਕਾ ਨਿਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸੀਵਰੇਜ ਜਾਮ ਹੋਣ ਕਾਰਨ ਅਤੇ ਗੰਦਾ ਪਾਣੀ ਆਉਣ ਸੰਬੰਧੀ ਸੰਬੰਧਿਤ ਅਧਿਕਾਰੀਆਂ ਨੂੰ ਕਈ ਵਾਰੀ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਉਨ੍ਹਾਂ ਵਲੋਂ ਕੇਵਲ ਖਾਨਾ ਪੂਰਤੀ ਤੋਂ ਇਲਾਵਾ ਕੁਝ ਨਹੀਂ ਕੀਤਾ ਜਾਂਦਾ ਸੀਵਰੇਜ ਦਾ ਪਾਣੀ ਗਲੀਆਂ ਵਿਚ ਫੈਲ ਰਿਹਾ ਹੈ | ਉਨ੍ਹਾਂ ਕਿਹਾ ਪੀਣ ਵਾਲੇ ਪਾਣੀ ਵਿਚ ਗੰਦਾ ਪਾਣੀ ਮਿਲ ਕੇ ਆਉਣ ਕਾਰਨ ਇਲਾਕੇ ਦੇ ਲੋਕ ਬਿਮਾਰ ਹੋ ਰਹੇ ਹਨ ਖਾਸ ਕਰਕੇ ਬੱਚੇ ਅਤੇ ਬਜ਼ੁਰਗਾਂ ਦੇ ਪੇਟ ਵਿਚ ਖ਼ਰਾਬੀ ਹੋ ਰਹੀ ਅਤੇ ਬਿਮਾਰ ਹੋ ਰਹੇ ਹਨ | ਇਲਾਕਾ ਨਿਵਾਸੀਆਂ ਨੇ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸੀਵਰੇਜ ਦੀ ਸਾਫ ਸਫਾਈ ਕਰਵਾਈ ਜਾਵੇ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਸਾਫ ਸੁਥਰੀ ਕਰਵਾਈ ਜਾਵੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਕੌਂਸਲਰ ਸ਼ੇਰਗਿੱਲ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਬਚਨਬਧ ਹਨ ਅਤੇ ਹਰ ਸਮੱਸਿਆ ਦੇ ਹੱਲ ਲਈ ਉਹ ਆਪਣੀ ਵਾਰਡ ਦੇ ਲੋਕਾਂ ਦੇ ਨਾਲ ਖੜ੍ਹੇ ਹਨ | ਇਸ ਮੌਕੇ ਜਗਜੀਤ ਸਿੰਘ ਢਿੱਲੋਂ, ਸਰਵਦੀਪ ਸਿੰਘ ਸਾਬੀ, ਅਵਤਾਰ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ, ਬੀਬੀ ਮਲਕੀਤ ਕੌਰ, ਪਰਮਜੀਤ ਕੌਰ, ਪਿੰਕੀ ਬੇਦੀ, ਸੁਰਿੰਦਰ ਕੌਰ, ਸੁਮਨ ਅਰੋੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਕਰਨ ਲਈ ਪੁਲਿਸ ਨੂੰ ਮਿਲੇ ਨਵੇਂ ਵਾਹਨ <br/> ਅਗਲੀ ਖ਼ਬਰ ਡਾ. ਸਿੱਧੂ ਦੇ ਕਾਂਗਰਸ ਛੱਡੇ ਜਾਣ ਤੋਂ 2 ਮਹੀਨੇ ਬਾਅਦ ਆਪਣੇ ਘਰ ਅੰਮਿ੍ਤਸਰ ਪੁੱਜੇ ਸਿੱਧੂ <br/>
Ad Position 24
No active advertisement