ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਖ਼ੂਹ ਭਾਈ ਮੰਝ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-04-2026
ਸੁਲਤਾਨਵਿੰਡ, 3 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਕੋਟ ਮਿੱਤ ਸਿੰਘ ਸਥਿਤ ਖੂਹ ਭਾਈ ਮੰਝ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਮੇਲੇ ਦੇ ਸਮਾਗਮ ਸੰਬੰਧੀ ਵਿਸ਼ਾਲ ਤੇ ਸ਼ਾਨਦਾਰ ਪੰਡਾਲ ਵਿਚ ਸਜੇ ਦੀਵਾਨ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਜੀਤ ਸਿੰਘ, ਢਾਡੀ ਭਾਈ ਸਤਪਾਲ ਸਿੰਘ ਐੱਮ. ਏ., ਕਥਾ ਵਾਚਕ ਭਾਈ ਅੰਮਿ੍ਤਪਾਲ ਸਿੰਘ, ਕਵੀਸ਼ਰ ਭਾਈ ਗੁਰਿੰਦਰ ਸਿੰਘ, ਭਾਈ ਕੇਵਲ ਸਿੰਘ ਮਹਿਤਾ ਤੇ ਭਾਈ ਸੰਦੀਪ ਸਿੰਘ ਮਹਿਮਾ ਦੇ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਸਰਵਣ ਕਰਵਾਈਆਂ | ਸਟੇਜ ਦੀ ਸੇਵਾ ਗਿਆਨੀ ਗੁਰਵਿੰਦਰ ਸਿੰਘ ਨੇ ਨਿਭਾਈ | ਸਮਾਗਮ ਮੌਕੇ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਿਨ੍ਹਾਂ ਨੂੰ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਸਿਰਪਾਓ ਨਾਲ ਸਨਮਾਨਿਤ ਕੀਤਾ | ਜੋੜ ਮੇਲੇ ਨੂੰ ਸਮਰਪਿਤ ਬਾਅਦ ਦੁਪਹਿਰ ਕਬੱਡੀ ਅਤੇ ਕੁਸ਼ਤੀ ਮੁਕਾਬਲੇ ਕਰਵਾਏ ਗਏ ਜਿਨ੍ਹਾਂ 'ਚ ਵੱਖ-ਵੱਖ ਜ਼ਿਲਿ੍ਹਆਂ ਤੋਂ ਪਹਿਲਵਾਨਾਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਜੇਤੂ ਪਹਿਲਵਾਨਾਂ ਨੂੰ ਡਾ. ਨਿੱਝਰ ਤੇ ਬਾਬਾ ਭੂਰੀ ਵਾਲਿਆਂ ਨੇ ਸਨਮਾਨਿਤ ਕੀਤਾ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਅਜਾਇਬ ਸਿੰਘ ਅਭਿਆਸੀ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਗੁਰਸੇਵਕ ਸਿੰਘ ਤੇ ਭਾਈ ਗੁਰਚਰਨ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਰਵਿੰਦਰ ਸਿੰਘ ਮੋਨੂ, ਭਾਈ ਅਮਰਜੀਤ ਸਿੰਘ, ਕੁਲਦੀਪ ਸਿੰਘ ਪੰਡੋਰੀ, ਗੁਰਮੀਤ ਸਿੰਘ ਸੁਰ ਸਿੰਘ, ਬਾਬਾ ਅਵਤਾਰ ਸਿੰਘ, ਜੋਗਿੰਦਰ ਸਿੰਘ ਕੈਰੋਵਾਲ, ਬਲਜੀਤ ਸਿੰਘ ਰਿੰਕੂ ਚੇਅਰਮੈਨ, ਗੁਰਜੰਟ ਸਿੰਘ ਚਿੰਟੂ, ਜੋਗਿੰਦਰਪਾਲ ਸਿੰਘ ਘੋਗਾ, ਨੰਬਰਦਾਰ ਇੰਦਰਜੀਤ ਸਿੰਘ, ਗੁਰਜੰਟ ਸਿੰਘ ਸ਼ਾਹ, ਮਨਜੀਤ ਸਿੰਘ ਫੌਜੀ, ਬਾਬਾ ਸੋਹਨ ਸਿੰਘ, ਬਾਬਾ, ਅਵਤਾਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਪਰਮਜੀਤ ਸਿੰਘ ਪੰਮਾ, ਬਾਬਾ ਹੀਰਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਪ੍ਰਦੀਪ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਗੁਰਭੇਜ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਨਰਿੰਦਰ ਸਿੰਘ, ਬਾਬਾ ਮਹੰਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਜਸ਼ਨ-2026' ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ 'ਚ ਵਪਾਰ-ਅਨੁਕੂਲ ਵਾਤਾਵਰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਹੈ : ਰਾਜੀਵ ਅਨੇਜਾ <br/>
Ad Position 24
No active advertisement