ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਜਸ਼ਨ-2026' ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ 'ਜਸ਼ਨ-2026' ਦੇ ਉਦਘਾਟਨ ਸਮਾਗਮ ਦੌਰਾਨ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਡਾ. ਹਰਵਿੰਦਰ ਸਿੰਘ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ 'ਚ ਇਸ ਤਰ੍ਹਾਂ ਦੇ ਜਸ਼ਨਾਂ ਦੀ ਬਹੁਤ ਮਹੱਤਤਾ ਹੁੰਦੀ ਹੈ ਕਿਉਂਕਿ ਇਹ ਸਿਰਫ ਮਨੋਰੰਜਨ ਹੀ ਨਹੀਂ ਸਗੋਂ ਵਿਅਕਤੀਗਤ ਵਿਕਾਸ ਦਾ ਸਾਧਨ ਵੀ ਬਣਦੇ ਹਨ | ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਜਿਸਟਰਾਰ ਪ੍ਰੋ. (ਡਾ.) ਕੇ. ਐੱਸ. ਚਾਹਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੱਭਿਆਚਾਰਕ ਮੇਲੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦਾ ਧੰਨਵਾਦ ਕੀਤਾ | ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੇ ਕਿਹਾ ਕਿ ਯੂਨੀਵਰਸਿਟੀ ਹਮੇਸ਼ਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ 'ਚ ਅੱਗੇ ਵਧਣ ਲਈ ਮੌਕੇ ਪ੍ਰਦਾਨ ਕਰਦੀ ਆ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਸ਼ਖ਼ਸੀਅਤ ਨਿਖਰਦੀ ਹੈ | ਉਨ੍ਹਾਂ ਦੱਸਿਆ ਕਿ ਮੇਲੇ ਦੀ ਸ਼ੁਰੂਆਤ ਭੰਗੜਾ, ਸਕਿੱਟ ਅਤੇ ਕੋਰੀਓਗ੍ਰਾਫੀ ਦੇ ਮੁਕਾਬਲਿਆਂ ਨਾਲ ਹੋਈ | ਇਸ ਤੋਂ ਇਲਾਵਾ ਗਿੱਧਾ, ਵੈਸਟਰਨ ਗਰੁੱਪ ਡਾਂਸ, ਕ੍ਰੀਏਟਿਵ ਡਾਂਸ, ਮਿਮਿਕਰੀ ਅਤੇ ਨਾਟੰਕੀ ਵਰਗੀਆਂ ਪੇਸ਼ਕਾਰੀਆਂ ਵੀ ਦਰਸ਼ਕਾਂ ਲਈ ਖਾਸ ਆਕਰਸ਼ਣ ਰਹੀਆਂ | ਇਸ ਮੌਕੇ ਡਾ. ਰਵਿੰਦਰ ਕੁਮਾਰ, ਡਾ. ਬਲਬੀਰ ਸਿੰਘ, ਡਾ. ਗਗਨਦੀਪ ਗਾਹਲੇ, ਡਾ. ਪਰਮਬੀਰ ਸਿੰਘ ਮੱਲ੍ਹੀ, ਸ਼੍ਰੀ ਪ੍ਰਵੀਨ ਪੁਰੀ, ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਟੀਮ ਮੈਂਬਰ ਅਤੇ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਠੱਗੇ-ਠੱਗੇ ਮਹਿਸੂਸ ਕਰ ਰਹੇ-ਅਕਾਲੀ ਆਗੂ <br/> ਅਗਲੀ ਖ਼ਬਰ ਖ਼ੂਹ ਭਾਈ ਮੰਝ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ <br/>
Ad Position 24
No active advertisement