ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

'ਆਪ' ਸਰਕਾਰ ਵਲੋਂ ਲੀਜ਼ ਹੋਲਡ ਤੋਂ ਫ੍ਰੀ ਹੋਲਡ ਪਾਲਿਸੀ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ-ਬੰਦੇਸ਼ਾ <br/>

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਤੇ ਵਾਈਸ ਚੇਅਰਮੈਨ, ਪੰਜਾਬ ਲਘੂ ਉਦਯੋਗ ਕਾਰਪੋਰੇਸ਼ਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਰਕਾਰ ਵਲੋਂ ਪੀ. ਐੱਸ. ਆਈ. ਸੀ. ਦੇ ਪਲਾਟ ਹੋਲਡਰਾਂ ਲਈ ਲੀਜ਼ ਹੋਲਡ ਤੋਂ ਫ੍ਰੀ ਹੋਲਡ ਕਰਨ ਸੰਬੰਧੀ ਨਵੀਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ | ਇਸ ਮੌਕੇ ਮਾਝਾ ਜ਼ੋਨ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਵੀ ਹਾਜ਼ਰ ਸਨ | ਇਸ ਪਾਲਿਸੀ ਦਾ ਮਕਸਦ ਉਦਯੋਗਪਤੀਆਂ ਨੂੰ ਬੇਲੋੜੀ ਦਫ਼ਤਰੀ ਕਾਰਵਾਈਆਂ ਅਤੇ ਮੁਸ਼ਕਿਲਾਂ ਤੋਂ ਮੁਕਤੀ ਦਿਵਾਉਣਾ ਹੈ | ਬੰਦੇਸ਼ਾ ਨੇ ਦੱਸਿਆ ਕਿ ਇਸ ਪਾਲਿਸੀ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਪਲਾਟ ਫ੍ਰੀ ਹੋਲਡ ਹੋਣ ਤੋਂ ਬਾਅਦ ਉਦਯੋਗਪਤੀਆਂ ਨੂੰ ਮੁੜ ਪੀਐੱਸਆਈਸੀ ਦੀਆਂ ਮਨਜ਼ੂਰੀਆਂ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ | ਬੈਂਕ ਲੋਨ ਜਾਂ ਹੋਰ ਵਪਾਰਕ ਲੈਣ-ਦੇਣ ਵੀ ਆਸਾਨ ਹੋਣਗੇ | ਉਨ੍ਹਾਂ ਕਿਹਾ ਕਿ ਨਵੀਂ ਨੋਟੀਫਿਕੇਸ਼ਨ ਅਧੀਨ ਪਹਿਲਾਂ ਲਾਜ਼ਮੀ ਰਹੀਆਂ ਲਗਭਗ 18 ਸਰਵਿਸਿਜ਼ ਨੂੰ ਹੁਣ ਆਪਸ਼ਨਲ ਕਰ ਦਿੱਤਾ ਗਿਆ ਹੈ | ਇਸਦਾ ਮਤਲਬ ਹੈ ਕਿ ਜੇ ਕਿਸੇ ਉਦਯੋਗਪਤੀ ਨੂੰ ਕਿਸੇ ਸਰਟੀਫਿਕੇਟ ਜਾਂ ਮਨਜ਼ੂਰੀ ਦੀ ਲੋੜ ਹੋਵੇ ਤਾਂ ਹੀ ਉਹ ਲੈ ਸਕਦਾ ਹੈ, ਨਹੀਂ ਤਾਂ ਇਹ ਲਾਜ਼ਮੀ ਨਹੀਂ ਰਹੇਗੀ | ਇਸ ਮੌਕੇ ਕੇਵਲ ਅਟਵਾਲ, ਹਰਪ੍ਰੀਤ ਸਿੰਘ ਬੇਦੀ, ਐੱਸ. ਪੀ. ਸਿੰਘ, ਅਮਰਜੀਤ ਸਿੰਘ ਲਾਡਾ, ਮਨਦੀਪ ਸਿੰਘ ਅਤੇ ਕਰਨਬੀਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਤਨਪੁਰਾ ਤੋਂ ਜਗਦੇਵ ਕਲਾਂ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਵਿਰੁੱਧ ਨਗਰ ਨਿਵਾਸੀਆਂ ਵਲੋਂ ਨਾਅਰੇਬਾਜ਼ੀ <br/> ਅਗਲੀ ਖ਼ਬਰ ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਠੱਗੇ-ਠੱਗੇ ਮਹਿਸੂਸ ਕਰ ਰਹੇ-ਅਕਾਲੀ ਆਗੂ <br/>
Ad Position 24
No active advertisement