ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅੰਦਰੂਨੀ ਸ਼ਹਿਰ 'ਚੋਂ ਮੀਟ, ਅੰਡਾ ਅਤੇ ਤੰਬਾਕੂ ਦੀਆਂ ਦੁਕਾਨਾਂ ਬਾਹਰ ਕੱਢਣ ਲਈ ਨਿਗਮ ਤੇ ਸਿਵਲ ਸਰਜਨ ਵਿਭਾਗ ਦੀਆਂ ਟੀਮਾਂ ਗਠਿਤ

Ad Position 21
No active advertisement
ਅਜੀਤ ਡੈਸਕ 04-04-2026
ਅੰਮਿ੍ਤਸਰ, 3 ਅਪ੍ਰੈਲ (ਹਰਮਿੰਦਰ ਸਿੰਘ)-ਸਥਾਨਕ ਪੁਰਾਣੇ ਸ਼ਹਿਰ ਦੇ ਅੰਦਰੂਨ ਹਿੱਸੇ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਇਸ ਲਾਗੂ ਕਰਵਾਉਣ ਲਈ ਉਪਰੋਕਤ ਸ਼ਹਿਰ ਦੇ ਹਿੱਸੇ 'ਚੋਂ ਮੀਟ, ਤੰਬਾਕੂ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਨਗਰ ਨਿਗਮ ਦੇ ਅਸਟੇਟ ਵਿਭਾਗ ਅਤੇ ਸਿਵਲ ਸਰਜਨ ਦਫ਼ਤਰ ਤੋਂ ਇਨਫੋਰਸਮੈਂਟ ਟੀਮਾਂ ਬਣਾਈਆਂ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਨਗਰ ਨਿਗਮ ਦੇ ਸੁਪਰਡੈਂਟ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਅਸਟੇਟ ਵਿਭਾਗ ਦੀ ਇੰਨਫੋਰਸਮੈਂਟ ਟੀਮ ਬਣਾਈ ਗਈ ਹੈ | ਜਿਸ 'ਚ ਅਸਟੇਟ ਵਿਭਾਗ ਦੇ ਹੋਰ ਮੁਲਾਜ਼ਮ ਸ਼ਾਮਿਲ ਹੋਣਗੇ | ਇਸੇ ਤਰ੍ਹਾਂ ਸਿਵਲ ਸਰਜਨ ਵਿਭਾਗ ਅੰਮਿ੍ਤਸਰ ਵਲੋਂ ਜ਼ਿਲ੍ਹਾ ਐੱਮ. ਈ. ਆਈ. ਓ. ਦੀ ਅਗਵਾਈ ਹੇਠ ਅਮਰਦੀਪ ਸਿੰਘ ਦੀ ਅਗਵਾਈ ਹੇਠ ਇਕ ਟੀਮ ਤਿਆਰ ਕੀਤੀ ਗਈ ਹੈ | ਜਿਸ 'ਚ ਬਲਵਿੰਦਰ ਸਿੰਘ, ਗੁਰਕਰਨ ਸਿੰਘ, ਮੰਗਲ ਸਿੰਘ, ਰਜਿੰਦਰ ਸਿੰਘ, ਦੀਪਕ ਕੁਮਾਰ, ਰਾਜੇਸ਼ ਕੁਮਾਰ, ਸੁਰਜੀਤ ਸਿੰਘ ਅਤੇ ਹਰਜਿੰਦਰਪਾਲ ਸਿੰਘ ਨੂੰ ਲਿਆ ਗਿਆ ਹੈ | ਇਨ੍ਹਾਂ ਦੋਵੇਂ ਵਿਭਾਗਾਂ ਦੀਆਂ ਟੀਮਾਂ ਮਿਲ ਕੇ ਤੰਬਾਕੂ ਅਤੇ ਸਿਗਰੇਟਾਂ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਕਰਨਗੇ | ਇਸ ਤੋਂ ਇਲਾਵਾ ਨਿਗਮ ਦੇ ਪਸ਼ੂ ਪਾਲਨ ਵਿਭਾਗ ਦੇ ਸਿਹਤ ਅਫ਼ਸਰ ਡਾ: ਦਰਸ਼ਨ ਲਾਲ ਕਸ਼ਯਪ ਦੀ ਅਗਵਾਈ ਹੇਠ ਟੀਮ ਪੁਰਾਣੇ ਸ਼ਹਿਰ ਦੇ ਅੰਦਰੋਂ ਮੀਟ ਅੰਡਿਆਂ ਦੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਕਾਰਵਾਈ ਕਰਨਗੇ | ਪਸ਼ੂ ਪਾਲਨ ਵਿਭਾਗ ਵਲੋਂ ਪਹਿਲਾਂ ਹੀ ਮੀਟ, ਅੰਡਿਆਂ ਵਾਲੀਆਂ ਦੁਕਾਨਾਂ ਵਾਲਿਆਂ ਇਕ ਹਫ਼ਤੇ ਦਾ ਨੋਟਿਸ ਦਿੱਤਾ ਗਿਆ ਹੈ ਅਤੇ ਅਗਾਮੀ ਸੋਮਵਾਰ ਤੋਂ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਘਵ ਚੱਢਾ ਨੂੰ ਸਮੋਸਿਆਂ ਦੀ ਲੜਾਈ ਲੜਨ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ ਮੋਰਚਾ ਲਗਾਉਣਾ ਚਾਹੀਦਾ-ਧਾਲੀਵਾਲ <br... ਅਗਲੀ ਖ਼ਬਰ ਦੁੱਧ ਉਤਪਾਦਕ ਪਸ਼ੂ ਪਾਲਕ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਮਾਨ ਸਰਕਾਰ ਦਾ ਵੱਡਾ ਕਦਮ-ਬਰਾੜ
Ad Position 24
No active advertisement