ਸੁਲਤਾਨਵਿੰਡ, 4 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਿਆਂ ਅਤੇ ਲੁੱਟਾਂ ਖੋਹਾਂ ਖਿਲਾਫ ਯੁੱਧ ਨਸ਼ਿਆਂ ਵਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਨੌਜਵਾਨ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦਸਿਆ ਕੇ ਏ. ਐੱਸ. ਆਈ. ਕੁਲਦੀਪ ਸਿੰਘ, ਏ. ਐੱਸ. ਆਈ. ਦਿਲਬਾਗ ਸਿੰਘ ਅਤੇ ਹੌਲਦਾਰ ਅਮਨ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਗਸਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਜਿਸ ਕੋਲੋਂ ਤਲਾਸ਼ੀ ਦੌਰਾਨ 6 ਗ੍ਰਾਮ 60 ਮਿਲੀ ਗਰਾਮ ਹੈਰੋਇਨ ਬਰਾਮਦ ਹੋਈ ਹੈ ਤੇ ਇਸ ਨੌਜਵਾਨ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਨੌਜਵਾਨ ਕੋਲੋ ਹੋਰ ਪੁੱਛ-ਗਿੱਛ ਕੀਤੀ ਜਾਵੇਗੀ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ |
ਹੈਰੋਇਨ ਸਮੇਤ ਨੌਜਵਾਨ ਕਾਬੂ <br/>
ਅਜੀਤ ਡੈਸਕ
05-04-2026