06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਐਕਟਿਵਾ ਖੋਹਣ ਵਾਲੇ ਦੋ ਲੁਟੇਰੇ ਐਕਟਿਵਾ ਤੇ ਕਿਰਪਾਨ ਸਮੇਤ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026

ਸੁਲਤਾਨਵਿੰਡ, 4 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਐਕਟਿਵਾ ਦੀ ਖੋਹ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਮੌਕੇ ਜਾਣਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਪਿੰਡ ਸੁਲਤਾਨਵਿੰਡ ਦੀ ਪੱਤੀ ਦਾਦੂ ਜੱਲ੍ਹਾ ਦੇ ਵਸਨੀਕ ਨਿਰਵੈਲ ਸਿੰਘ ਪੁੱਤਰ ਸਰੂਪ ਨੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਉਹ ਆਪਣੇ ਘਰ ਤੋਂ ਐਕਟਿਵਾ ਨੰਬਰ ਪੀਬੀ 02ਈ ਐੱਮ 6064 'ਤੇ ਸਵਾਰ ਹੋ ਕੇ ਗੁਰੂ ਘਰ ਨਤਮਸਤਕ ਹੋਣ ਲਈ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਨਿਰਵੈਲ ਸਿੰਘ ਦੋਬੁਰਜੀ ਲਿੰਕ ਰੋਡ 'ਤੇ ਬਾਬਾ ਸੰਤੋਖ ਸਿੰਘ ਦੀ ਆਟਾ ਚੱਕੀ ਨੇੜੇ ਪਹੁੰਚਿਆ ਤਾਂ ਦੋ ਨੌਜਵਾਨ ਜਿਨ੍ਹਾਂ ਕਿਰਪਾਨ ਨਾਲ ਹਮਲਾ ਕਰਕੇ ਨਿਰਵੈਲ ਸਿੰਘ ਦੀ ਐਕਟਿਵਾ ਖੋਹ ਕੇ ਫਰਾਰ ਹੋ ਗਏ | ਥਾਣਾ ਮੁਖੀ ਨੇ ਦੱਸਿਆ ਕਿ ਇਸੇ ਸਬੰਧ ਵਿਚ ਏ. ਐੱਸ. ਆਈ. ਵਿਕਰਮਜੀਤ ਸਿੰਘ, ਏ. ਐੱਸ. ਆਈ. ਸੁਰਜੀਤ ਸਿੰਘ ਅਤੇ ਹੌਲਦਾਰ ਸੁਖਰਾਜ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਨੇੜੇ ਗਸ਼ਤ ਦੌਰਾਨ ਕਿਸੇ ਖਾਸ ਮੁਖਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਖੋਹ ਕੀਤੀ ਗਈ ਐਕਟਿਵਾ ਸਵਾਰ ਘੁੰਮ ਰਹੇ ਹਨ, ਦੌਰਾਨੇ ਗਸ਼ਤ ਖੋਹ ਕੀਤੀ ਐਕਟਿਵਾ ਸਮੇਤ ਦੋਵੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ ਇੱਕ ਕਿਰਪਾਨ ਵੀ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਫਤਾਹਪੁਰ ਅੰਮਿ੍ਤਸਰ, ਅਨਮੋਲ ਪ੍ਰੀਤ ਸਿੰਘ ਪੁੱਤਰ ਪ੍ਰਭਜੋਤ ਸਿੰਘ ਵਾਸੀ ਕੋਟ ਆਤਮਾ ਸਿੰਘ ਸੁਲਤਾਨਵਿੰਡ ਰੋਡ ਅੰਮਿ੍ਤਸਰ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਅੰਮਿ੍ਤਸਰ 'ਚ ਲਗਾਇਆ ਧਰਨਾ ਰਾਜਨੀਤੀ ਤੋਂ ਪ੍ਰੇਰਿਤ-ਬਰਾੜ <br/> ਅਗਲੀ ਖ਼ਬਰ ਨਰਸਾਂ ਦੇ ਸੰਘਰਸ਼ 'ਚ ਗੱਲਬਾਤ ਦੀ ਥਾਂ ਸਰਕਾਰ ਅੜੀਅਲ ਰਵੱਈਆ ਅਪਣਾ ਰਹੀ ਹੈ : ਜੋਸ਼ੀ <br/>
Ad Position 24