06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੀ.ਐੱਮ. ਰੰਧਾਵਾ ਦੇ ਮਾਮਲੇ 'ਚ ਸੀ.ਬੀ.ਆਈ. ਜਾਂਚ 'ਤੇ ਹਾਲੇ ਵੀ ਕਾਇਮ ਹਾਂ : ਜਾਖੜ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਅੰਮਿ੍ਤਸਰ, 4 ਅਪ੍ਰੈਲ (ਰੇਸ਼ਮ ਸਿੰਘ)-ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜ਼ਰ ਗਗਨਦੀਪ ਸਿੰਘ ਭੁੱਲਰ ਵਲੋਂ ਖੁਦਕੁਸ਼ੀ ਕਰਨ ਦੇ ਬਾਅਦ ਅੱਜ ਮੁੜ ਸੂਬਾ ਪ੍ਰਧਾਨ ਸੁਨੀਲ ਜਾਖੜ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਜਿਨ੍ਹਾਂ ਜਿਥੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਉਥੇ ਕਿਹਾ ਕਿ ਪੰਜਾਬ ਪੁਲਿਸ ਤੋਂ ਇਨਸਾਫ ਦੀ ਉਮੀਦ ਨਹੀਂ ਹੈ ਅਤੇ ਉਹ ਇਸ ਲਈ ਇਸ ਮਾਮਲੇ ਦੀ ਜਾਂਚ ਲਈ ਸੀ.ਬੀ.ਆਈ. ਜਾਂਚ ਦੀ ਮੰਗ 'ਤੇ ਹਾਲੇ ਵੀ ਕਾਇਮ ਹਨ | ਇਸ ਮੌਕੇ ਤਰੁਣ ਚੁੱਘ, ਅਸ਼ਵਨੀ ਸ਼ਰਮਾ, ਗੁਰਪ੍ਰਤਾਪ ਸਿੰਘ ਟਿੱਕਾ ਹੋਰ ਸੀਨੀਅਰ ਆਗੂ ਵੀ ਇਸ ਮੌਕੇ ਉਨ੍ਹਾਂ ਨਾਲ ਮੌਜੂਦ ਸਨ |
ਸ੍ਰੀ ਜਾਖੜ ਨੇ ਰਣਜੀਤ ਐਵੀਨਿਊ ਸਵ: ਰੰਧਾਵਾ ਦੇ ਘਰ ਪੁੱਜ ਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਓਪਿੰਦਰ ਕੌਰ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਇਹ ਲੜਾਈ ਕੇਵਲ ਪਰਿਵਾਰ ਦੀ ਨਹੀਂ ਹੈ ਸਗੋਂ ਪੂਰੇ ਪੰਜਾਬ ਨੂੰ ਇਨਸਾਫ ਦਿਵਾਉਣ ਦੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਦੀ ਸਮੁਚੀ ਲੀਡਰਸ਼ਿਪ ਪੀੜਤ ਪਰਿਵਾਰ ਦੇ ਨਾਲ ਹਰ ਸਮੇਂ ਖੜ੍ਹੀ ਨਜ਼ਰ ਆਵੇਗੀ | ਇਸੇ ਲਈ ਉਹ ਹਾਲੇ ਵੀ ਸੀ.ਬੀ.ਆਈ. ਜਾਂਚ ਦੀ ਮੰਗ 'ਤੇ ਕਾਇਮ ਹਨ | ਉਨ੍ਹਾਂ ਕਿਹਾ ਕਿ ਇਸ ਲਈ ਹੋਰ ਆਗੂਆਂ ਦਾ ਵੀ ਸਮਰਥਣ ਲਿਆ ਜਾਵੇਗਾ | ਪਰਿਵਾਰ ਨੂੰ ਪੁਲਿਸ ਸੁਰਖਿਆ ਸਬੰਧੀ ਉੱਠੇ ਸਵਾਲਾਂ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਰਿਵਾਰ ਨੂੰ ਉਚਿਤ ਸੁਰਖਿਆ ਮੁਹੱਈਆ ਕਰਵਾਏ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਪੰਜਾਬ 'ਚ ਅਮਨ ਕਾਨੂੰਨ ਤੋਂ ਲੋਕਾਂ ਦਾ ਉਠਿਆ ਵਿਸ਼ਵਾਸ ਬਹਾਲ ਕੀਤਾ ਜਾ ਸਕੇ | ਇਸ ਮੌਕੇ ਮਿ੍ਤਕ ਰੰਧਾਵਾ ਦੇ ਭਰਾ ਵਰਿੰਦਰਪਾਲ ਸਿੰਘ ਨੇ ਵੀ ਮੁੜ ਦੁਹਰਾਇਆ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ 'ਤੇ ਭਰੋਸਾ ਨਹੀਂ ਹੈ ਅਤੇ ਪਰਿਵਾਰ ਵਲੋਂ ਵਾਰ ਵਾਰ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਮੁੱਖ ਮੈਨੇਜਰ ਹਰਵੰਤ ਸਿੰਘ ਚੱਬਾ ਦਾ ਸੇਵਾ ਮੁਕਤ ਹੋਣ 'ਤੇ ਨਿੱਘਾ ਸਨਮਾਨ <br/>
Ad Position 24