06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਦੂਜਾ ਪੰਜ ਦਿਨਾ ਜਪੁ ਤਪੁ ਸਮਾਗਮ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਅੰਮਿ੍ਤਸਰ, 4 ਅਪ੍ਰੈਲ (ਜਸਵੰਤ ਸਿੰਘ ਜੱਸ)-ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਈ ਗੁਰਇਕਬਾਲ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ ਅਤੇ ਭਾਈ ਇਕਵਿੰਦਰ ਸਿੰਘ ਵਲੋਂ ਦੂਸਰਾ ਸਾਲਾਨਾ 5 ਦਿਨਾ ਮਹਾਨ ਜਪੁ ਤਪੁ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਕਰਵਾਇਆ ਜਾ ਰਿਹਾ ਹੈ | ਅੱਜ ਚੌਥੇ ਜਪੁ ਤਪੁ ਸਮਾਗਮ ਦੌਰਾਨ ਸ਼ਤਾਬਦੀ ਨੂੰ ਸਮਰਪਿਤ 31 ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਕਥਾ ਕੀਰਤਨ ਦੇ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਸਿੰਘ ਸਾਹਿਬ, ਨਾਨਕਸਰ ਕਲੇਰਾਂ ਤੋਂ ਸੰਤ ਮਹਾਂਪੁਰਸ਼ ਅਤੇ ਪੰਥ ਪ੍ਰਸਿੱਧ ਕੀਰਤਨੀਏ ਅਤੇ ਭਲਾਈ ਕੇਂਦਰ ਦੇ ਪ੍ਰਮੁੱਖ ਜਥਿਆਂ ਵਲੋਂ ਜਿੱਥੇ ਸ਼ਬਦ ਕੀਰਤਨ ਦੀਆਂ ਹਾਜ਼ਰੀਆਂ ਭਰੀਆਂ ਗਈਆਂ, ਉਥੇ ਭਾਈ ਗੁਰਇਕਬਾਲ ਸਿੰਘ ਵਲੋਂ ਵੀ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਨੇ ਜਾਣੇ ਅਣਜਾਣੇ ਕੇਸਾਂ ਦੀ ਬੇਅਬਦੀ ਕੀਤੀ ਹੈ ਹੁਣ ਆਪਣੀ ਭੁੱਲ ਬਖਸ਼ਾਉਂਦੇ ਹੋਏ ਮੁੜ ਸਿੱਖੀ ਸਰੂਪ ਵਿਚ ਵਾਪਸ ਆਉਣ ਅਤੇ ਭਲਾਈ ਕੇਂਦਰ ਵਿਖੇ ਹੋ ਰਹੇ ਰੈਣ ਸੂਬਾਈ ਕੀਰਤਨ ਵਿਚ ਸਿੱਖੀ ਸਰੂਪ ਵਿਚ ਵਾਪਸ ਆਉਣ ਵਾਲੇ ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਪ੍ਰਭਾ ਖੇਤਾਨ ਫਾਊਾਡੇਸ਼ਨ ਅੰਮਿ੍ਤਸਰ ਨੇ ਵਿਸ਼ੇਸ਼ ਸੈਸ਼ਨ ਕਰਵਾਇਆ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਵਲੋਂ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ <br/>
Ad Position 24