ਅੰਮਿ੍ਤਸਰ, 4 ਅਪ੍ਰੈਲ (ਜਸਵੰਤ ਸਿੰਘ ਜੱਸ)-ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ਼ਰਧਾ ਦਾ ਪ੍ਰਗਟਾਵਾ ਕੀਤਾ | ਬਾਅਦ ਵਿਚ ਉਨ੍ਹਾਂ ਸ਼ੋ੍ਰਮਣੀ ਕਮੇਟੀ ਮੁੱਖ ਦਫਤਰ ਪੁੱਜ ਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕੀਤੀ | ਖੇਤੀਬਾੜੀ ਮੰਤਰੀ ਸ: ਔਲਖ ਨੂੰ ਸਿਰੋਪਾਉ, ਧਾਰਮਿਕ ਪੁਸਤਕਾਂ ਤੇ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਸ. ਔਲਖ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ ਹਨ | ਖੇਤੀਬਾੜੀ ਮੰਤਰੀ ਔਲਖ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਮਾਣ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬ ਸਾਂਝਾ ਧਾਰਿਮਕ ਅਸਥਾਨ ਹੈ ਤੇ ਅੱਜ ਇਥੇ ਦਰਸ਼ਨ ਕਰਕੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਅਤੇ ਮੰਤਰੀ ਔਲਖ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ |