06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਆਪ ਸਰਕਾਰ ਨੇ ਲੁੱਟਣ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਢਾਹ ਲਾਈ- ਰਣੀਕੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਰਾਜਾਸਾਂਸੀ, 4 ਅਪ੍ਰੈਲ (ਹਰਦੀਪ ਸਿੰਘ ਖੀਵਾ)-ਲੋਕਾਂ ਨੂੰ ਗੁਮਰਾਹ ਕਰਕੇ ਸੱਤਾ 'ਤੇ ਕਾਬਜ਼ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ 'ਚ ਪੰਜਾਬ ਸੂਬਾ ਆਰਥਿਕ, ਵਿਦਿਆ, ਰੁਜ਼ਗਾਰ ਸਮੇਤ ਹਰ ਖੇਤਰ ਵਿਚ ਪਛੜ ਗਿਆ ਹੈ ਤੇ ਦਿੱਲੀ ਦੇ ਆਗੂ ਪੰਜਾਬ ਨੂੰ ਲੁੱਟਣ ਵਿਚ ਕੋਈ ਕਸ਼ਰ ਨਹੀਂ ਛੱਡ ਰਹੇ ਅਤੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਵਿਖਾ ਕੇ ਪੰਜਾਬ ਦੀ ਆਰਥਿਕਤਾ ਨੂੰ ਢਾਹ ਲਾਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ ਦੀ ਅਗਵਾਈ 'ਚ ਸਾਬਕਾ ਸਰਪੰਚ ਜਸਪਾਲ ਸਿੰਘ ਹੇਰ ਦੇ ਗ੍ਰਹਿ ਵਿਖੇ ਰੱਖੀ ਗਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੱਤਾਧਾਰੀ ਆਪ ਤੇ ਸਰਕਾਰ ਕਾਂਗਰਸ ਸਰਕਾਰ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਲਈ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਸਰਕਾਰ ਸਮੇਂ ਕੀਤੇ ਗਏ ਕੰਮਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਸ. ਰਣੀਕੇ ਨੇ ਕਿਹਾ ਕਿ ਇਸ ਖੇਤਰੀ ਪਾਰਟੀ ਨੂੰ ਪੰਜਾਬ ਦੇ ਲੋਕ ਮੁੜ ਸੱਤਾ ਵਿਚ ਲਿਆਉਣ ਲਈ ਕਾਹਲੇ ਹਨ ਕਿਉਂਕਿ ਅਕਾਲੀ ਦਲ ਨੇ ਆਪਣੇ ਰਾਜ ਭਾਗ ਦੌਰਾਨ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ, ਬਜਲੀ ਬਿੱਲ ਮੁਆਫ਼ ਸਮੇਤ ਗਰੀਬਾਂ, ਵਪਾਰੀਆਂ ਸਮੇਤ ਹਰ ਵਰਗ ਨੂੰ ਹਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਸਨ | ਇਸ ਦੌਰਾਨ ਸਾਬਕਾ ਸਰਪੰਚ ਜਸਪਾਲ ਸਿੰਘ ਤੋਂ ਇਲਾਵਾ ਸਰਕਲ ਪ੍ਰਧਾਨ ਸਕੱਤਰ ਸਿੰਘ ਹੇਰ, ਸਾਬਕਾ ਸਰਪੰਚ ਸਾਧਾ ਸਿੰਘ ਹੇਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਹੇਰ, ਹਰਜੋਤ ਸਿੰਘ, ਸੁਖਦੇਵ ਸਿੰਘ ਹੇਰ, ਨਵਦੀਪ ਸਿੰਘ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਗੁਰੂ ਬਖ਼ਸ਼ਿਸ਼ ਸਿਰੋਪੇ ਭੇਟ ਕਰਕੇ ਸਨਮਾਨਿਤ ਕਰਦਿਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋ ਕੇ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਗੁਰਵਿੰਦਰ ਸਿੰਘ ਬੰਬ, ਕੁਲਵੰਤ ਸਿੰਘ ਖਾਪੜਖੇੜੀ, ਭਜਨ ਸਿੰਘ ਮਾਹਲ ਸੂਬਾ ਮੀਤ ਪ੍ਰਧਾਨ ਐੱਸ. ਸੀ. ਵਿੰਗ, ਤਰਸੇਮ ਸਿੰਘ ਚੰਗਿਆੜਾ, ਹੀਰਾ ਸਿੰਘ ਮਾਲੂਵਾਲ, ਜੋਗਿੰਦਰ ਸਿੰਘ ਦੋਧੀ, ਮੰਗਲ ਸਿੰਘ, ਜੋਗਿੰਦਰ ਸਿੰਘ, ਸਾਬਕਾ ਸੰਮਤੀ ਮੈਂਬਰ ਬੀਬੀ ਸੁਰਜੀਤ ਕੌਰ, ਗੁਰਮੇਜ ਸਿੰਘ, ਅਮਰ ਸਿੰਘ, ਨਰਿੰਦਰ ਸਿੰਘ, ਦਲਬੀਰ ਸਿੰਘ, ਰਘੁਵੀਰ ਸਿੰਘ, ਸਰਬਜੀਤ ਸਿੰਘ, ਜਗਰੂਪ ਸਿੰਘ, ਸਕੰਦਰ ਹੇਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਰਮਦਾਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕੀਤਾ ਕਾਬੂ <br/> ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਯੂ.ਪੀ. ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ
Ad Position 24