06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੁਲਿਸ ਥਾਣਾ ਰਮਦਾਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕੀਤਾ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਗੱਗੋਮਾਹਲ , 4 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਦੋਂ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ, ਉਪ ਪੁਲਿਸ ਕਪਤਾਨ ਅਜਨਾਲਾ ਦੇ ਨਿਰਦੇਸ਼ਾਂ ਮੁਤਾਬਿਕ ਤੇ ਪੁਲਿਸ ਥਾਣਾ ਰਮਦਾਸ ਦੇ ਮੁੱਖ ਅਫਸਰ ਇੰਸਪੈਕਟਰ ਅਰਜੁਨ ਕੁਮਾਰ ਦੀਆ ਹਦਾਇਤਾਂ ਮੁਤਾਬਿਕ ਪੁਲਿਸ ਪਾਰਟੀ ਏ.ਐੱਸ.ਆਈ. ਮੋਹਨ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਸੀ ਤਾਂ ਇੱਕ ਸ਼ੱਕੀ ਵਿਅਕਤੀ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ ਮੋਮੀ ਲਿਫਾਫੇ ਵਿਚ ਲਪੇਟੀ 8 ਗ੍ਰਾਮ ਹੈਰੋਇਨ ਤੇ 1000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਕਥਿਤ ਦੋਸ਼ੀ ਦੀ ਪਹਿਚਾਣ ਅੰਗਰੇਜ਼ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪੱਸ਼ੀਆ ਥਾਣਾ ਰਮਦਾਸ ਵਜੋਂ ਹੋਈ, ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਅਤੇ ਅਮਨਦੀਪ ਗਿੱਲ ਸੁਪਾਰੀਵਿੰਡ ਨੇ ਈਸਟਰ ਦੇ ਸ਼ੁਭ ਦਿਹਾੜੇ ਮੌਕੇ ਵਧਾਈ ਦਿੱਤੀ <br/> ਅਗਲੀ ਖ਼ਬਰ ਆਪ ਸਰਕਾਰ ਨੇ ਲੁੱਟਣ ਦੇ ਨਾਲ-ਨਾਲ ਪੰਜਾਬ ਦੀ ਆਰਥਿਕਤਾ ਨੂੰ ਢਾਹ ਲਾਈ- ਰਣੀਕੇ <br/>
Ad Position 24