ਅੰਮਿ੍ਤਸਰ, 4 ਅਪ੍ਰ੍ਰੈਲ (ਰੇਸ਼ਮ ਸਿੰਘ)-ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਅੰਮਿ੍ਤਸਰ ਵਲੋਂ ਸਾਬਕਾ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦਾ ਅੱਜ ਵਿਸੇਸ਼ ਸਨਮਾਨ ਕੀਤਾ ਗਿਆ | ਇਸ ਲਈ ਕੀਤੀ ਵਿਸੇਸ਼ ਮੀਟਿੰਗ 'ਚ ਵੱਡੀ ਤਾਦਾਦ 'ਚ ਸਾਬਕਾ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ | ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਇੰਸ: ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੰਗਠਨ ਦੇ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੈਨਸ਼ਨਰਾਂ ਨਾਲ ਸੰਬੰਧਿਤ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ | ਇਸ ਮੌਕੇ ਸ. ਪਰਮਰਾਜ ਸਿੰਘ ਉਮਰਾਨੰਗਲ ਤੋਂ ਇਲਾਵਾ ਸਾਬਕਾ ਐਸ.ਪੀ. ਸ਼ਲਿੰਦਰ ਸਿੰਘ ਸ਼ੈਲੀ ਸਰਪ੍ਰਸਤ, ਰਣਧੀਰ ਸਿੰਘ ਉੱਪਲ ਸਾਬਕਾ ਏ.ਆਈ.ਜੀ., ਹਵਿੰਦਰ ਸਿੰਘ ਸੰਧੂ ਸੁਰੱਖਿਆ ਅਫਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀਮਤੀ ਜਸਵੰਤ ਕੌਰ, ਗੁਰਨਾਮ ਸਿੰਘ, ਪਰਲਾਦ ਸਿੰਘ, ਗੁਰਵਿੰਦਰ ਸਿੰਘ ਢਿੱਲੋਂ, ਗੁਰਨਾਮ ਸਿੰਘ, ਸੀਨੀਅਰ ਉਪ ਪ੍ਰਧਾਨ, ਅਮਰੀਕ ਸਿੰਘ, ਜਨਰਲ ਸਕੱਤਰ ਲਖਬੀਰ ਸਿੰਘ ਗਿੱਲ ਉਪ ਪ੍ਰਧਾਨ, ਗੁਰਿੰਦਰਪਾਲ ਸਿੰਘ ਗਿੱਲ, ਅਸ਼ਵਨੀ ਕੁਮਾਰ, (ਰਿਟਾਇਰਡ) ਅਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ |