07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਅੰਮਿ੍ਤਸਰ, 4 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ਼ ਦੀ ਅਗਵਾਈ 'ਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪਿ੍ੰ: ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸੰਗੀਤ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਮਮਤਾ ਕੌਰ ਨੇ ਦੱਸਿਆ ਕਿ ਛੇਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਮੁਕਾਬਲੇ 'ਚ ਭਾਗ ਲੈ ਕੇ ਸੁੰਦਰ ਦਸਤਾਰਾਂ ਸਜਾਈਆਂ | ਇਸ ਦੌਰਾਨ ਛੇਵੀਂ ਤੋਂ ਅਠਵੀਂ ਕਲਾਸ ਦੇ ਉਮਰ ਵਰਗ ਮੁਕਾਬਲੇ 'ਚ ਅਮੋਲਰਤਨ ਸਿੰਘ 7ਵੀਂ ਜਮਾਤ ਦੇ ਵਿਦਿਆਰਥੀ ਨੇ ਪਹਿਲਾ ਸਥਾਨ, ਮਨਮੀਤ ਸਿੰਘ 7ਵੀਂ ਦੇ ਵਿਦਿਆਰਥੀ ਨੇ ਦੂਜਾ ਅਤੇ ਪਾਰਸਦੀਪ ਸਿੰਘ 7ਵੀਂ ਦੇ ਵਿਦਿਆਰਥੀ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਨੌਵੀਂ ਤੋਂ 12ਵੀਂ ਕਲਾਸ ਉਮਰ ਵਰਗ ਦੇ ਮੁਕਾਬਲੇ 'ਚ ਦਿਲਪ੍ਰੀਤ ਸਿੰਘ 12ਵੀਂ ਜਮਾਤ ਦੇ ਵਿਦਿਆਰਥੀ ਨੇ ਪਹਿਲਾ, ਪ੍ਰਭਜੋਤ ਸਿੰਘ 10ਵੀਂ ਦੇ ਵਿਦਿਆਰਥੀ ਨੇ ਦੂਜਾ ਅਤੇ ਅੰਸ਼ਦੀਪ ਸਿੰਘ 9ਵੀਂ ਦੇ ਵਿਦਿਆਰਥੀ ਨੇ ਤੀਜਾ ਸਥਾਨ ਹਾਸਲ ਕੀਤਾ |ਇਸ ਮੌਕੇ ਪਿ੍ੰ: ਮਮਤਾ ਕੌਰ ਨੇ ਦਸਤਾਰ ਦੀ ਮਹੱਤਤਾ ਦੱਸਦੇ ਹੋਏ ਖਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਆਪਣੇ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 15 ਅਪ੍ਰੈਲ ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ, ਬਠਿੰਡਾ ਵਿਖੇ ਇਨ੍ਹਾਂ ਵਿਦਿਆਰਥੀਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਪਰੋਕਤ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਦਸਤਾਰਾਂ ਅਤੇ ਮੈਡਲਾਂ ਨਾਲ ਸਨਮਾਨਿਤ ਕਰਦੇ ਹੋਏ ਉਤਸ਼ਾਹਤ ਕੀਤਾ | ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਲਬੀਰ ਸਿੰਘ ਜਦਕਿ ਮੁਕਾਬਲੇ 'ਚ ਜੱਜਾਂ ਦੀ ਜ਼ਿੰਮੇਵਾਰੀ ਗੁਰਪਿੰਦਰ ਸਿੰਘ, ਜੈਪਾਲ ਸਿੰਘ ਅਤੇ ਪ੍ਰਭਜੋਤ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਗੁਰਪ੍ਰੀਤ ਸਿੰਘ, ਸੰਦੀਪ ਕੌਰ, ਗੁਰਦੀਪ ਸਿੰਘ, ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਬਹਿਲ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਮਾਝਾ ਜ਼ੋਨ ਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਨਿਯੁਕਤ-ਰਾਣਾ ਤੇ ਚੀਮਾ ਵ... ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਾਬਕਾ ਆਈ.ਜੀ. ਉਮਰਾਨੰਗਲ ਦਾ ਸਨਮਾਨ <br/>
Ad Position 24