08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਕਿਯੂ ਏਕਤਾ ਸੰਘਰਸ਼ ਵਲੋਂ ਐੱਸ. ਡੀ. ਐੱਮ. ਦਫਤਰ ਅਜਨਾਲਾ ਮੂਹਰੇ ਪੱਕਾ ਮੋਰਚਾ ਕੱਲ੍ਹ-ਮਾਹਲ <br/>

Ad Position 21
No active advertisement
ਅਜੀਤ ਡੈਸਕ 06-04-2026
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਹੀ ਵਿਚ ਹੋਈ ਭਿਆਨਕ ਬਾਰਿਸ਼ ਤੇ ਹੜ੍ਹ ਕਾਰਨ ਪੰਜਾਬ ਦੇ ਕਈ ਇਲਾਕਿਆਂ, ਖਾਸ ਕਰਕੇ ਅਜਨਾਲਾ ਅਤੇ ਰਮਦਾਸ ਖੇਤਰ ਵਿਚ, ਕਿਸਾਨਾਂ ਦੀਆਂ ਫ਼ਸਲਾਂ, ਰਿਹਾਇਸ਼ੀ ਘਰਾਂ ਤੇ ਪਸ਼ੂਆਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਇਸ ਵੱਡੇ ਨੁਕਸਾਨ ਦੇ ਬਾਵਜੂਦ ਅਜੇ ਤੱਕ ਸਰਕਾਰ ਵਲੋਂ ਪ੍ਰਭਾਵਿਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੋਈ ਯੋਗ ਅਤੇ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਐੱਸ. ਡੀ. ਐੱਮ. ਤੇ ਡੀ. ਸੀ. ਅਧਿਕਾਰੀਆਂ ਵਲੋਂ ਫੰਡਾਂ ਦੀ ਕਮੀ ਦਾ ਹਵਾਲਾ ਦੇ ਕੇ ਮੁਆਵਜ਼ਾ ਜਾਰੀ ਕਰਨ 'ਚ ਅਸਮਰਥਤਾ ਜਤਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਸਥਿਤੀ ਨੂੰ ਦੇਖਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ 7 ਅਪ੍ਰੈਲ ਨੂੰ ਐੱਸ. ਡੀ. ਐੱਮ. ਦਫ਼ਤਰ ਅਜਨਾਲਾ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਇੱਟਾਂ ਦੇ ਵਧੇ ਭਾਅ ਨਾਲ ਉਸਾਰੀ ਦੇ ਕੰਮ ਹੋ ਰਹੇ ਪ੍ਰਭਾਵਿਤ <br/> ਅਗਲੀ ਖ਼ਬਰ ਜਗਤਪੁਰ ਬਜਾਜ ਤੋਂ ਸਜਾਏ ਨਗਰ ਕੀਰਤਨ ਦਾ ਪਿੰਡ ਮਾਨ ਵਿਖੇ ਪੁੱਜਣ 'ਤੇ ਕੀਤਾ ਸਵਾਗਤ <br/>
Ad Position 24