08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਤੇਜ਼ ਰਫਤਾਰ ਟਿੱਪਰ ਵਲੋਂ ਦਰੜ ਦੇਣ ਨਾਲ ਗੁਰਸਿੱਖ ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 06-04-2026
ਅਜਨਾਲਾ/ ਗੱਗੋਮਾਹਲ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਅੱਜ ਸਵੇਰੇ ਇਤਿਹਾਸਿਕ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਡਿਊਟੀ ਜਾ ਰਹੇ ਇਕ ਗੁਰਸਿੱਖ ਨੌਜਵਾਨ ਨੂੰ ਪਿੰਡ ਗੱਗੋਮਾਹਲ ਨਜ਼ਦੀਕ ਤੇਜ਼ ਰਫਤਾਰ ਟਿੱਪਰ ਵਲੋਂ ਬੁਰੀ ਤਰ੍ਹਾਂ ਦਰੜ ਦੇਣ ਨਾਲ ਉਸ ਦੀ ਦਰਦਨਾਕ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਜਗਦੇਵ ਖੁਰਦ ਵਜੋਂ ਹੋਈ ਹੈ ਜੋ ਦੋ ਧੀਆਂ ਦਾ ਬਾਪ ਸੀ | ਸਿਵਲ ਹਸਪਤਾਲ ਅਜਨਾਲਾ ਪਹੁੰਚੇ ਪਰਮਜੀਤ ਸਿੰਘ ਦੇ ਮਾਮਾ ਗੁਰਬਿਜ਼ਲ ਸਿੰਘ ਅਤੇ ਜੀਜਾ ਜਗਦੀਪ ਸਿੰਘ ਕੋਟਲੀ ਕੋਰੋਟਾਣਾ ਨੇ ਦੱਸਿਆ ਕਿ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸਵੇਰੇ ਘਰ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਗੱਗੋਮਾਹਲ ਨਜ਼ਦੀਕ ਗਾਲਬ ਮੋੜ 'ਤੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਬੱਜਰੀ ਨਾਲ ਭਰੇ ਤੇਜ਼ ਰਫਤਾਰ ਟਿੱਪਰ ਵਲੋਂ ਉਸ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਦੀ ਹਾਲਤ ਇੰਨੀ ਜਿਆਦਾ ਬੁਰੀ ਹੋ ਚੁੱਕੀ ਸੀ ਕਿ ਉਸਦੀ ਪਹਿਚਾਣ ਕਰਨੀ ਵੀ ਮੁਸ਼ਕਿਲ ਸੀ | ਉਨ੍ਹਾਂ ਇਹ ਵੀ ਦੱਸਿਆ ਕਿ ਪਰਮਜੀਤ ਸਿੰਘ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਪਤਨੀ ਅਤੇ ਦੋ ਧੀਆਂ ਨੂੰ ਛੱਡ ਕੇ ਇਸ ਦੁਨੀਆਂ ਤੋਂ ਚਲਾ ਗਿਆ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਗੁਹਾਰ ਲਗਾਉਂਦਿਆਂ ਕਿਹਾ ਕਿ ਟਿੱਪਰ ਚਾਲਕ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਸ ਨੂੰ ਜਲਦ ਤੋਂ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ | ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਥਾਣਾ ਰਮਦਾਸ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਮਿ੍ਤਕ ਪਰਮਜੀਤ ਸਿੰਘ ਦੀ ਮਾਤਾ ਨਰਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਜਗਦੇਵ ਖੁਰਦ ਦੇ ਬਿਆਨਾਂ 'ਤੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮੁਕਦਮਾ ਦਰਜ ਕਰਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟਿੱਪਰ ਨੂੰ ਕਬਜ਼ੇ ਵਿਚ ਲੈ ਕੇ ਮਿ੍ਤਕ ਪਰਮਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਅਜਨਾਲਾ ਤੋਂ ਕਰਵਾ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ... ਅਗਲੀ ਖ਼ਬਰ ਪਿੰਡ ਕੋਹਾਲਾ ਵਿਖੇ 2 ਰੋਜ਼ਾ ਰਾਤਰੀ ਪ੍ਰਗਟਿਓ ਖ਼ਾਲਸਾ ਸਮਾਗਮ ਅੱਜ ਤੋਂ <br/>
Ad Position 24