09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਾਬਕਾ ਸਰਪੰਚ ਹਰਇਕਬਾਲ ਸਿੰਘ ਤੇ ਮੌਜੂਦਾ ਸਰਪੰਚ ਮਨਜੀਤ ਕੌਰ ਸਮੇਤ ਪੰਚਾਇਤ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 06-04-2026
ਰਾਜਾਸਾਂਸੀ, 5 ਅਪ੍ਰੈਲ (ਹਰਦੀਪ ਸਿੰਘ ਖੀਵਾ)-ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਕੰਬੋਅ 'ਚ ਕਾਂਗਰਸ ਪਾਰਟੀ ਦੇ ਪੁਰਾਣੇ ਜੁਝਾਰੂ ਆਗੂ ਸਾਬਕਾ ਸਰਪੰਚ ਹਰਇਕਬਾਲ ਸਿੰਘ ਤੇ ਮੌਜੂਦਾ ਸਰਪੰਚ ਮਨਜੀਤ ਕੌਰ ਸਮੇਤ ਸਮੁੱਚੀ ਪੰਚਾਇਤ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਖੁਸ਼ ਹੋ ਕੇ ਆਪਣੇ ਸਮਰਥਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਕਬੂਲਦੇ ਹੋਏ ਆਪ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਪਾਰਟੀ ਵਿਚ ਸ਼ਾਮਿਲ ਕਰਨ ਦੌਰਾਨ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਉਕਤ ਆਗੂ ਹਰਇਕਬਾਲ ਸਿੰਘ, ਸਰਪੰਚ ਮਨਜੀਤ ਕੌਰ ਤੇ ਉਨ੍ਹਾਂ ਦੇ ਸਾਥੀਆਂ ਦਾ ਸਰੋਪੇ ਭੇਟ ਕਰਕੇ ਸਨਮਾਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਮਾਣ ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਆਗੂ ਸਾਬਕਾ ਸਰਪੰਚ ਹਰਇਕਬਾਲ ਸਿੰਘ ਅਤੇ ਮੌਜੂਦਾ ਸਰਪੰਚ ਮਨਜੀਤ ਕੌਰ ਤੋਂ ਇਲਾਵਾ ਸਾਰੇ ਮੈਂਬਰ ਪੰਚਾਇਤ ਮੁਹਤਬਰ ਆਦਿ ਹਾਜ਼ਰ ਮੈਂਬਰਾਂ ਨੇ ਵਿਧਾਇਕ ਰਮਦਾਸ ਨੂੰ ਵਿਸ਼ਵਾਸ ਦਿਵਾਇਆ ਕਿ ਆਉਂਦੀਆਂ 2017 ਦੀਆਂ ਚੋਣਾਂ ਵਿਚ ਉਹ ਭਾਰੀ ਲੀਡ ਨਾਲ ਜਿਤਾਉਣਗੇ | ਉਸ ਉਪਰੰਤ ਪਿੰਡ ਵਾਸੀਆਂ ਨਾਲ 4 ਸਾਲਾਂ 'ਚ ਹੋਏ ਵਿਕਾਸ ਕਾਰਜਾਂ ਅਤੇ ਪੰਜਾਬ ਵਿਚ ਚੱਲ ਰਹੀਆਂ ਲੋਕ ਹਿਤ ਯੋਜ਼ਨਾਵਾਂ ਬਾਰੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਲੜਦਾ ਆਇਆ-ਰਣੀਕੇ <br/> ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ <br/>
Ad Position 24