09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਰੇਲ ਰਾਜ ਮੰਤਰੀ ਬਿੱਟੂ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਅਚਨਚੇਤ ਦੌਰਾ <br/>

Ad Position 21
No active advertisement
ਅਜੀਤ ਡੈਸਕ 06-04-2026
ਅੰਮਿ੍ਤਸਰ, 5 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਅਚਨਚੇਤ ਦੌਰਾ ਕੀਤਾ | ਇਹ ਦੌਰਾ ਉਨ੍ਹਾਂ ਦਾ ਗੁਪਤ ਸੀ, ਜਿਸ ਕਾਰਨ ਕਈ ਰੇਲਵੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਉਨ੍ਹਾਂ ਦੇ ਆਉਣ ਦਾ ਪਤਾ ਨਹੀਂ ਲੱਗਾ | ਰਵਨੀਤ ਸਿੰਘ ਬਿੱਟੂ ਗੋਲਬਾਗ ਦੇ ਰਸਤਿਓਾ ਰੇਲਵੇ ਸਟੇਸ਼ਨ ਆਏ, ਜਿੱਥੇ ਐਕਸੀਲੇਟਰ ਬੰਦ ਹੋਣ ਕਾਰਨ ਉਨ੍ਹਾਂ ਮੌਕੇ 'ਤੇ ਮੌਜੂਦ ਕੁਝ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਝਾੜ ਲਾਈ | ਇਸ ਤੋਂ ਬਾਅਦ ਉਨ੍ਹਾਂ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 5 ਅਤੇ 1 ਦਾ ਵੀ ਦੌਰਾ ਕੀਤਾ ਅਤੇ ਪ੍ਰਬੰਧਾਂ ਬਾਰੇ ਜਾਇਜ਼ਾ ਲਿਆ | ਇਸ ਤੋਂ ਬਾਅਦ ਉਹ ਜੀ. ਆਰ. ਪੀ. ਥਾਣੇ ਵੀ ਪਹੁੰਚੇ, ਜਿੱਥੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਰੇਲਵੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਰੇਲ ਯਾਤਰੀਆਂ ਦੀ ਸਹੂਲਤ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਕਿਸੇ ਵੀ ਅਣਗੇਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪ੍ਰੀਤਇੰਦਰ ਸਿੰਘ ਕਲੇਰ ਬਣੇ ਸਭ ਤੋਂ ਛੋਟੀ ਉਮਰ ਦੇ ਪੰਜਾਬ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧ... ਅਗਲੀ ਖ਼ਬਰ ਭਾਜਪਾ ਵਲੋਂ ਛੇਹਰਟਾ 'ਚ ਲੋਕ ਜਾਗਿ੍ਤੀ ਯਾਤਰਾ 'ਤੇ ਰੋਡ ਸ਼ੋਅ <br/>
Ad Position 24