09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪ੍ਰੀਤਇੰਦਰ ਸਿੰਘ ਕਲੇਰ ਬਣੇ ਸਭ ਤੋਂ ਛੋਟੀ ਉਮਰ ਦੇ ਪੰਜਾਬ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਸੀਨੀਅਰ ਮੀਤ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 06-04-2026
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੀ ਨਾਮਵਰ ਸ਼ਖ਼ਸੀਅਤ ਅਤੇ ਉੱਘੇ ਕਾਰੋਬਾਰੀ ਅਮਨਦੀਪ ਸਿੰਘ ਅਮਨ ਕਲੇਰ ਗੁਰਾਲਾ ਦੇ ਫਰਜ਼ੰਦ ਪ੍ਰੀਤਇੰਦਰ ਸਿੰਘ ਕਲੇਰ ਨੂੰ ਪੰਜਾਬ ਆੜਤੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਸਭ ਤੋਂ ਛੋਟੀ ਉਮਰ ਵਿੱਚ ਇਸ ਅਹੁਦੇ 'ਤੇ ਪਹੁੰਚਣ ਵਾਲੇ ਨੌਜਵਾਨ ਬਣੇ ਹਨ | ਉਨ੍ਹਾਂ ਦੀ ਇਹ ਨਿਯੁਕਤੀ ਪੰਜਾਬ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਸਰਪ੍ਰਸਤ ਰਵਿੰਦਰ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬਹਿਲ ਵਲੋਂ ਕੀਤੀ ਗਈ ਹੈ | ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਵਲੋਂ ਉਮੀਦ ਜਤਾਈ ਗਈ ਹੈ ਕਿ ਪ੍ਰੀਤਇੰਦਰ ਸਿੰਘ ਕਲੇਰ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ | ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਪ੍ਰੀਤਇੰਦਰ ਸਿੰਘ ਕਲੇਰ ਨੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਸਰਪ੍ਰਸਤ ਰਵਿੰਦਰ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਬਹਿਲ ਸਮੇਤ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆੜਤੀ ਭਰਾਵਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਉੱਚ ਪੱਧਰ 'ਤੇ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਇਲਾਵਾ ਉਨ੍ਹਾਂ ਦੇ ਹੱਕਾਂ ਲਈ ਡਟ ਕੇ ਕੰਮ ਕਰਨਗੇ | ਪ੍ਰੀਤਇੰਦਰ ਸਿੰਘ ਕਲੇਰ ਦੀ ਨਿਯੁਕਤੀ 'ਤੇ ਸਾਬਕਾ ਕੌਂਸਲਰ ਇੰਦਰਪਾਲ ਸਿੰਘ ਆਈ.ਪੀ. ਸ਼ਾਹ ਅਜਨਾਲਾ, ਆੜਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ ਅਤੇ ਹਰਵਿੰਦਰ ਸਿੰਘ ਸ਼ਾਹ, ਸਾਬਕਾ ਪ੍ਰਧਾਨ ਕੰਵਰਜਗਦੀਪ ਸਿੰਘ ਗੁਰਾਲਾ, ਹਰਜਿੰਦਰ ਸਿੰਘ ਬਾਜਵਾ, ਟਰਾਂਸਪੋਰਟਰ ਸੁਖਦੇਵ ਸਿੰਘ ਵੇਹਰੂ, ਗੁਰਲਾਧ ਸਿੰਘ, ਮੋਂਟੂ ਲੱਧਾ ਅਤੇ ਹਰਪਾਲ ਸਿੰਘ ਮੰਨਣ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਮਨਦੀਪ ਸਿੰਘ ਅਮਨ ਕਲੇਰ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਪ੍ਰੀਤਇੰਦਰ ਸਿੰਘ ਕਲੇਰ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਪੰਜਾਬੀ ਸਾਹਿਤ ਸਭਾ ਨੇ ਕਰਵਾਇਆ ਇਨਾਮ ਵੰਡ ਸਮਾਰੋਹ ਅਤੇ ਕਵੀ ਦਰਬਾਰ <br/> ਅਗਲੀ ਖ਼ਬਰ ਰੇਲ ਰਾਜ ਮੰਤਰੀ ਬਿੱਟੂ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਅਚਨਚੇਤ ਦੌਰਾ <br/>
Ad Position 24