ਅੰਮਿ੍ਤਸਰ, 5 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸਰਪ੍ਰਸਤ ਰਵਿੰਦਰ ਸਿੰਘ ਚੀਮਾ, ਸੂਬਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਤੇ ਮਾਝਾ ਜ਼ੋਨ ਦੇ ਪ੍ਰਧਾਨ ਨਰਿੰਦਰ ਬਹਿਲ ਵਲੋਂ ਗੁਰਮੁਖ ਸਿੰਘ ਮਹਿਤਾ ਤੇ ਸੁਰਜੀਤ ਸਿੰਘ ਕੰਗ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸੁਰਜੀਤ ਸਿੰਘ ਕੰਗ ਨੂੰ ਐਸੋਸੀਏਸ਼ਨ ਦੇ ਜ਼ਿਲ੍ਹਾ ਚੇਅਰਮੈਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ | ਇਸ ਸੰਬੰਧੀ ਪ੍ਰਧਾਨ ਨਰਿੰਦਰ ਬਹਿਲ ਨੇ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵਲੋਂ ਸੂਬਾ ਤੇ ਜ਼ਿਲ੍ਹਾ ਪੱਧਰ 'ਤੇ ਨਿਯੁਕਤੀਆਂ ਕਰਕੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ | ਉਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਭਰੋਸਾ ਜਤਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |