07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ਼ਹਿਰ ਦੇ ਮਾਲਜ਼ ਤੇ ਹੋਰ ਸੰਵੇਦਨਸ਼ੀਲ ਇਲਾਕਿਆਂ 'ਚ ਮੁੜ ਕਮਾਂਡੋ ਗਸ਼ਤ ਤੇ ਤਲਾਸ਼ੀ ਮੁਹਿੰਮ ਚਲਾਈ <br/>

Ad Position 21
No active advertisement
ਅਜੀਤ ਡੈਸਕ 07-04-2026

ਅੰਮਿ੍ਤਸਰ, 6 ਅ੍ਰਪੈਲ (ਰੇਸ਼ਮ ਸਿੰਘ)-ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਕੀਤੀ ਜਾ ਰਹੀ ਚੈਕਿੰਗ ਅੱਜ ਮੁੜ ਚਲਾਈ ਗਈ | ਇਸ ਦੌਰਾਨ ਲੋਕਲ ਪੁਲਿਸ ਤੇ ਐੱਸ. ਓ. ਜੀ. (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ 200 ਤੋਂ ਵਧੇਰੇ ਜਵਾਨਾ ਵਲੋਂ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਬਿਨਾਂ ਵਜ੍ਹਾ ਘੁੰਮ ਰਹੇ ਵਿਅਕਤੀਆਂ ਪਾਸੋਂ ਡੰੂਘਿਆਈ ਨਾਲ ਪੁੱਛਗਿੱਛ ਕੀਤੀ | ਇਸ ਤੋਂ ਇਲਾਵਾ ਸ਼ਹਿਰ ਦੇ ਮਾਲਜ਼ ਅਤੇ ਪਾਰਕਿੰਗ ਦੀ ਚੈਕਿੰਗ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਵਲ ਅਹਿਤਿਆਦ ਵਜੋਂ ਹੈ ਅਤੇ ਜੇਕਰ ਕੋਈ ਗ਼ੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ 'ਤੇ ਗੁਪਤ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਆਉਣ ਜਾਣ ਵਾਲੇ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਅੱਜ ਦਾ ਧਰਨਾ <br/... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਪੁਲ ਦੇ ਹੇਠਾਂ ਨਸ਼ੇ 'ਚ ਧੁੱਤ ਮੁੰਡੇ-ਕੁੜੀਆਂ ਦੀ ਇਕ ਹੋਰ ਵੀਡੀਓ ਵਾਇਰਲ <br/>
Ad Position 24