07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਕਰਵਾਇਆ ਖਾਲੀ

Ad Position 21
No active advertisement
ਅਜੀਤ ਡੈਸਕ 07-04-2026
ਅੰਮਿ੍ਤਸਰ, 6 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਅੰਮਿ੍ਤਸਰ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲੀ | ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਵਲੋਂ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਸੀ. ਈ. ਓ. ਸੰਜੇ ਮਹਾਜਨ ਨੇ ਦੱਸਿਆ ਕਿ ਅੱਜ ਸਵੇਰੇ ਸਕੂਲ ਨੂੰ ਇਕ ਧਮਕੀ ਭਰੀ ਈ. ਮੇਲ ਮਿਲੀ, ਜਿਸ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਗੱਲ ਆਖੀ ਗਈ | ਉਨ੍ਹਾਂ ਕਿਹਾ ਕਿ ਬਿਨਾਂ ਦੇਰੀ ਇਸ ਧਮਕੀ ਭਰੀ ਈ. ਮੇਲ ਸੰਬੰਧੀ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਵਲੋਂ ਮੌਕੇ 'ਤੇ ਸਕੂਲ ਪਹੁੰਚ ਕੇ ਜਾਂਚ ਪੜਤਾਲ ਕੀਤੀ ਗਈ | ਉਨ੍ਹਾਂ ਕਿਹਾ ਕਿ ਕੋਈ ਅਣਸੁਖਾਵੀਂ ਘਟਨਾ ਨਾ ਹੋ ਜਾਵੇ, ਇਸ ਲਈ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਦੌਰਾਨ ਮੁਲਾਜ਼ਮਾਂ ਨੂੰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ |
Ad Position 22
No active advertisement
ਪਿਛਲੀ ਖ਼ਬਰ ਰੋਡ ਰੇਜ 'ਚ ਹੋਈ ਬਹਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਨੇ ਕਾਰ ਦਾ ਸ਼ੀਸ਼ਾ ਤੋੜਿਆ ਪੁਲਿਸ ਮੁਲਾਜ਼ਮ ਦੇ ਸਿਰ 'ਤੇ ਸੱਟ ਲੱ... ਅਗਲੀ ਖ਼ਬਰ ਅੰਮਿ੍ਤਸਰ ਦੇ ਕੌਮਾਂਤਰੀ ਹਵਾਈ ਅੱਡੇ 'ਤੇ ਆਉਣ ਜਾਣ ਵਾਲੇ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਅੱਜ ਦਾ ਧਰਨਾ <br/...
Ad Position 24