07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੱਲਾ ਆੜ੍ਹਤੀ ਐਸੋਸੀਏਸ਼ਨ ਵਲੋਂ ਕਣਕ ਖ੍ਰੀਦ ਦੇ ਪ੍ਰਬੰਧਾਂ ਸੰਬੰਧੀ ਡੀ. ਐੱਫ. ਐੱਸ. ਓ. ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 07-04-2026
ਅੰਮਿ੍ਤਸਰ, 6 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀ ਐਸੋਸੀਏਸ਼ਨ ਦਾਣਾ ਮੰਡੀ ਭਗਤਾਂ ਵਾਲਾ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਅਗਵਾਈ ਹੇਠ ਆੜ੍ਹਤੀਆ ਦੇ ਵਫਦ ਵਲੋਂ ਡੀ. ਐੱਫ. ਐੱਸ. ਓ. ਹਰਵੀਨ ਕੌਰ ਨਾਲ ਮੁਲਾਕਾਤ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦੱਸਿਆ ਕਿ ਕਣਕ ਦੇ ਸੀਜ਼ਨ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਚਰਚਾ ਕੀਤੀ ਗਈ, ਜਿਸ 'ਚ ਖ਼ਾਸ ਕਰਕੇ ਕਣਕ ਦੀ ਢੋਆ ਢੁਆਈ ਦੌਰਾਨ ਆੜਤੀਆਂ ਨਾਲ ਹੋਣ ਵਾਲੇ ਧੱਕੇਸ਼ਾਹੀ ਤੋਂ ਜਾਣੂ ਕਰਵਾਇਆ | ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਆੜਤੀ ਇਸ ਵਾਰ ਕਣਕ ਦੀ ਚੁਕਾਈ ਨੂੰ ਲੈ ਕੇ ਕੋਈ ਨੁਕਸਾਨ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੁਝ ਬਾਹਰਲੀਆਂ ਮੰਡੀਆਂ ਹੋਰ ਖ਼ਰੀਦ ਏਜੰਸੀਆਂ ਨੂੰ ਆਪੋ-ਆਪਣੀਆਂ ਮੰਡੀਆਂ 'ਚ ਸ਼ਾਮਿਲ ਕਰਨਾ ਚਾਹੁੰਦੀਆਂ ਹਨ, ਜਿਸ ਬਾਰੇ ਵੀ ਚਰਚਾ ਕੀਤੀ ਗਈ | ਇਸ ਦੌਰਾਨ ਛੀਨਾ ਨੇ ਦੱਸਿਆ ਕਿ ਦਾਣਾ ਮੰਡੀ ਭਗਤਾਂ ਵਾਲਾ ਨਾਲ ਸੰਬੰਧਿਤ ਮੁਸ਼ਕਿਲਾਂ ਦੇ ਹੱਲ ਲਈ 10 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਗੱਲਾ ਆੜਤੀ ਐਸੋਸੀਏਸ਼ਨ ਦੇ ਜਰਨਲ ਹਾਊਸ ਦੀ ਮੀਟਿੰਗ ਰੱਖੀ ਗਈ ਹੈ, ਜਿਸ 'ਚ ਕਣਕ ਦੇ ਸੀਜ਼ਨ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਭਿੰਦਰ ਸਿੰਘ ਮੰਮਣਕੇ, ਜਨਰਲ ਸਕੱਤਰ ਕੁਲਬੀਰ ਸਿੰਘ ਰੰਧਾਵਾ, ਸਾਬਕਾ ਖਜਾਨਚੀ ਗੁਰਦੇਵ ਸਿੰਘ, ਬਲਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਮਹਿਲਾ ਵਿੰਗ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦੇ ਮਾਮਲੇ 'ਚ ਨਵਾਂ ਮੋੜ <br/> ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈੱਲਫੇਅਰ ਐਸੋਸੀਏਸ਼ਨ ਨੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 75 ਜਵਾਨਾਂ ਨੂੰ ਦਿੱ...
Ad Position 24