07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜ਼ਿਲ੍ਹਾ ਕਾਂਗਰਸ ਕਮੇਟੀ ਮਹਿਲਾ ਵਿੰਗ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਦੇ ਮਾਮਲੇ 'ਚ ਨਵਾਂ ਮੋੜ <br/>

Ad Position 21
No active advertisement
ਅਜੀਤ ਡੈਸਕ 07-04-2026
ਅੰਮਿ੍ਤਸਰ, 6 ਅ੍ਰਪੈਲ (ਰੇਸ਼ਮ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਸ਼ਿਵਾਨੀ ਸ਼ਰਮਾ ਵਲੋਂ ਅਸਤੀਫਾ ਦੇ ਕੇ ਪਾਰਟੀ ਤੋਂ ਵੱਖ ਹੋਣ ਦੇ ਮਾਮਲੇ 'ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਕਿ ਸੀਨੀ: ਕਾਂਗਰਸੀ ਆਗੂ ਤੇ ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਉਨ੍ਹਾਂ ਨੂੰ ਘਰ ਜਾ ਮਨਾ ਲਿਆ ਤੇ ਉਹ ਆਪਣਾ ਅਸਤੀਫਾ ਵਾਪਸ ਲੈਣ ਲਈ ਰਾਜੀ ਹੋ ਗਏ | ਮਿਲੇ ਵੇਰਵਿਆਂ ਅਨੁਸਾਰ ਦੋਵਾਂ ਆਗੂਆਂ ਦੀ ਇਸ ਮੁਲਾਕਾਤ ਦੌਰਾਨ ਖੁੱਲ੍ਹ ਕੇ ਗੱਲਬਾਤ ਹੋਈ ਜਿਸ 'ਚ ਸ੍ਰੀਮਤੀ ਸ਼ਰਮਾ ਨੇ ਆਪਣੀ ਕਾਂਗਰਸ ਪ੍ਰਤੀ ਨਾਰਾਜ਼ਗੀ ਦਾ ਇਜ਼ਹਾਰ ਵੀ ਕੀਤਾ | ਸ੍ਰੀ ਬੱਸੀ ਨੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸ਼ੰਕਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ | ਇਹ ਜਾਣਕਾਰੀ ਦਿੰਦਿਆਂ ਸ੍ਰੀ ਬੱਸੀ ਨੇ ਕਿਹਾ ਕਿ 'ਸ਼ਿਵਾਨੀ ਸ਼ਰਮਾ ਪਾਰਟੀ ਦੀ ਬਹੁਤ ਹੀ ਜੁਝਾਰੂ ਤੇ ਇਮਾਨਦਾਰ ਆਗੂ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਿਚ ਕਿਸੇ ਵੀ ਤਰ੍ਹਾਂ ਦੀ ਗਲਤਫਹਿਮੀ ਜਾਂ ਨਾਰਾਜ਼ਗੀ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ ਅਤੇ ਇਹੀ ਕਾਂਗਰਸ ਦੀ ਪਰੰਪਰਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਆਪਣੇ ਹਰ ਸਾਥੀ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਇਸੇ ਰਾਹ 'ਤੇ ਅੱਗੇ ਵੱਧ ਰਹੀ ਹੈ ਅਤੇ ਅੱਗੇ ਵੀ ਵੱਧਦੀ ਰਹੇਗੀ | ਇਸ ਤੋਂ ਬਾਅਦ ਸ੍ਰੀਮਤੀ ਸ਼ਰਮਾ ਨੇ ਵੀ ਆਪਣੀ ਨਰਾਜ਼ਗੀ ਦੂਰ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੇ ਸੱਚੇ ਸਿਪਾਹੀ ਵਜੋਂ ਆਪਣਾ ਕੰਮ ਭਵਿੱਖ 'ਚ ਵੀ ਕਰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ 'ਕੋਹ ਨਾ ਚੱਲੀ ਬਾਬਾ ਮੈਂ ਤਿਹਾਈ' ਵਾਲਾ ਕੰਮ ਹੋਇਆ ਦੋਬੁਰਜੀ ਦੇ ਫਲਾਈ ਓਵਰ ਨਾਲ <br/> ਅਗਲੀ ਖ਼ਬਰ ਗੱਲਾ ਆੜ੍ਹਤੀ ਐਸੋਸੀਏਸ਼ਨ ਵਲੋਂ ਕਣਕ ਖ੍ਰੀਦ ਦੇ ਪ੍ਰਬੰਧਾਂ ਸੰਬੰਧੀ ਡੀ. ਐੱਫ. ਐੱਸ. ਓ. ਨਾਲ ਮੁਲਾਕਾਤ
Ad Position 24