12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੇਅਰ ਤੇ ਕਮਿਸ਼ਨਰ ਨੇ ਠੋਸ ਕੂੜਾ ਪ੍ਰਬੰਧਨ ਲਈ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਰਵਾਨਾ ਕੀਤਾ

Ad Position 21
No active advertisement
ਅਜੀਤ ਡੈਸਕ 08-04-2026

ਅੰਮਿ੍ਤਸਰ, 7 ਅਪ੍ਰੈਲ (ਹਰਮਿੰਦਰ ਸਿੰਘ)-ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ 'ਚ ਠੋਸ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਗਮ ਦਫ਼ਤਰ ਤੋਂ ਜਾਗਰੂਕਤਾ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਮੇਅਰ ਨੇ ਕਿਹਾ ਕਿ ਠੋਸ ਕੂੜੇ ਦੇ ਸਹੀ ਪ੍ਰਬੰਧਨ ਲਈ ਘਰ 'ਚ ਕੂੜੇ ਦਾ ਪ੍ਰਬੰਧਨ ਕਰਨਾ ਜ਼ਰੂਰੀ ਹੈ | ਜਿਸ ਤਹਿਤ ਘਰ ਵਿਚ ਹੀ ਗਿੱਲੇ ਅਤੇ ਸੁੱਕੇ-ਕੂੜੇ ਨੂੰ ਵੱਖ-ਵੱਖ ਕੂੜੇਦਾਨਾਂ ਵਿਚ ਰੱਖਣਾ ਚਾਹੀਦਾ ਹੈ | ਗਿੱਲੇ ਕੂੜੇ ਵਿਚ ਸਬਜ਼ੀਆਂ ਅਤੇ ਫਲਾਂ ਦੇ ਛਿਲਕੇ, ਖਰਾਬ ਭੋਜਨ, ਅੰਡੇ ਦੇ ਛਿਲਕੇ, ਟੀ ਬੈਗ, ਸੜੇ ਫਲ, ਫੁੱਲਾਂ ਦੇ ਹਾਰ, ਪੱਤੇ, ਮਾਸ ਅਤੇ ਮੱਛੀ ਦੀਆਂ ਹੱਡੀਆਂ ਆਦਿ ਸ਼ਾਮਲ ਹਨ | ਸੁੱਕੇ ਕੂੜੇ ਵਿਚ ਪਲਾਸਟਿਕ ਦੇ ਕਵਰ, ਬੋਤਲਾਂ ਅਤੇ ਡੱਬੇ, ਚਿਪਸ ਅਤੇ ਟੌਫੀ ਦੇ ਰੈਪਰ, ਅਖ਼ਬਾਰ, ਗੱਤੇ, ਫਾਈਲ ਪੇਪਰ, ਟੈਟਰਾਪੈਕ, ਧਾਤ ਦੇ ਡੱਬੇ, ਗਲਾਸ, ਬੋਤਲਾਂ, ਜਾਰ ਅਤੇ ਪਲੇਟਾਂ ਆਦਿ ਸ਼ਾਮਲ ਹਨ | ਇਸ ਤੋਂ ਇਲਾਵਾ, ਘਰਾਂ ਤੋਂ ਰਸਾਇਣਕ ਕੂੜਾ, ਜਿਨ੍ਹਾਂ 'ਚ ਕੀਟਨਾਸ਼ਕ, ਵਰਤੀਆਂ ਗਈਆਂ ਬੈਟਰੀਆਂ ਅਤੇ ਸੈੱਲ, ਮਿਆਦ ਪੁੱਗ ਚੁੱਕੀਆਂ ਦਵਾਈਆਂ, ਫਿਨਾਇਲ, ਐਸਿਡ, ਬਲੀਚਿੰਗ ਏਜੰਟ, ਖਰਾਬ ਬਿਜਲੀ ਦੀਆਂ ਤਾਰਾਂ ਆਦਿ ਨੂੰ ਕਾਲੇ ਕੂੜੇਦਾਨ ਵਿਚ ਰੱਖਣਾ ਚਾਹੀਦਾ ਹੈ | ਘਰੇਲੂ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਇਨਫੈਕਸ਼ਨ ਤੋਂ ਬਚਾਉਣ ਲਈ ਸੈਨੇਟਰੀ ਪੈਡ ਅਤੇ ਡਾਇਪਰ ਸਮੇਤ ਸੈਨੇਟਰੀ ਕੂੜੇ ਲਈ ਲਾਲ ਕੂੜੇਦਾਨ ਦੀ ਵਰਤੋਂ ਕਰਨੀ ਚਾਹੀਦੀ ਹੈ | ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਿਚ ਕੂੜਾ ਪ੍ਰਬੰਧਨ ਜਨਤਕ ਸਹਿਯੋਗ ਅਤੇ ਭਾਗੀਦਾਰੀ ਤੋਂ ਬਿਨਾਂ ਅਸੰਭਵ ਹੈ | ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਖਾਲੀ ਪਲਾਟਾਂ ਅਤੇ ਗਲੀਆਂ-ਸੜਕਾਂ ਵਿਚ ਕੂੜਾ ਨਾ ਸੁੱਟਣ ਅਤੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਤੋਂ ਬਾਅਦ ਸਫਾਈ ਨੂੰ ਯਕੀਨੀ ਬਣਾਉਣ | ਇਸ ਮੌਕੇ ਡਾ. ਕਿਰਨ ਕੁਮਾਰ ਅਤੇ ਹੋਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਸੰਸਥਾਵਾਂ ਨੇ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਚੇਅਰਮੈਨ ਜਸਵੰਤ ਸਿੰਘ ਕਾਰ ਸੇਵਾ ਵਾਲੇ ਮਹਾਂਪੁਰਖਾਂ ਤੇ ਸਾਥੀਆਂ ਦਾ ਸਨਮਾਨ ਕੀਤਾ ਗਿਆ
Ad Position 24