ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨਾਲ ਸੰਬੰਧਤ ਸਮੂਹ ਖ਼ਾਲਸਾ ਸੰਸਥਾਵਾਂ ਵਲੋਂ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਅਨਮੋਲ ਸਿੱਖਿਆਵਾਂ ਤੋਂ ਹਾਜ਼ਰ ਸੰਗਤਾਂ ਨੂੰ ਜਾਣੂੰ ਕਰਵਾਇਆ | ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਦੀ ਭਲਾਈ ਅਤੇ ਧਾਰਮਿਕ ਆਜ਼ਾਦੀ ਲਈ ਅਪਾਰ ਸ਼ਹਾਦਤ ਦਿੱਤੀ | ਇਸ ਤੋਂ ਪਹਿਲਾਂ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸਿੱਖ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਸੰਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ 'ਤੇ ਚਾਨਣਾ ਪਾਇਆ | ਸ: ਛੀਨਾ ਨੇ 'ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ 'ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਗੁਰਮੀਤ ਸਿੰਘ ਭੱਟੀ, ਡਾ. ਰਮਿੰਦਰ ਕੌਰ, ਕਰਮਜੀਤ ਸਿੰਘ ਭੱਟੀ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪਿ੍ੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪਿ੍ੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਪਿ੍ੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਪਿ੍ੰਸੀਪਲ ਨਿਰਮਲਜੀਤ ਕੌਰ ਗਿੱਲ, ਅਧੀਨ ਸਕੱਤਰ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ 'ਚ ਕਾਲਜਾਂ, ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ |
ਖ਼ਾਲਸਾ ਕਾਲਜ ਸੰਸਥਾਵਾਂ ਨੇ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਜੀਤ ਡੈਸਕ
08-04-2026