12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਐਡਵੋਕੇਟ ਅਰਵੀਨ ਕੁਮਾਰ ਭਕਨਾ ਨੂੰ ਰੇਲਵੇ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 08-04-2026

ਛੇਹਰਟਾ, 7 ਅਪ੍ਰੈਲ (ਪੱਤਰ ਪ੍ਰੇਰਕ)-ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ (ਯੂ. ਆਰ. ਐੱਮ. ਯੂ.) ਦੇ ਡਿਵੀਜ਼ਨ ਹੈਡ ਰਜੇਸ਼ ਕੁਮਾਰ ਤੇ ਸੈਕਟਰੀ ਸਵਰਨ ਸਿੰਘ ਸੰਧੂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਤੇ ਇਸ ਮੌਕੇ ਐਸੋਸੀਏਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ਤੇ ਇਸ ਮੌਕੇ ਕੌਂਸਲਰ ਅਨੀਤਾ ਕੁਮਾਰੀ ਦੇ ਫਰਜੰਦ ਤੇ ਉੱਘੇ ਸਮਾਜ ਸੇਵਕ ਐਡਵੋਕੇਟ ਅਰਵੀਨ ਕੁਮਾਰ ਭਕਨਾ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਨਿਭਾਈਆਂ ਜਾ ਰਹੀਆਂ ਚੰਗੀਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਸਿਰੋਪਾਓ ਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਡਵੋਕੇਟ ਅਰਵੀਨ ਕੁਮਾਰ ਭਕਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਰਹਿੰਦੇ ਵਿਕਾਸ ਦੇ ਸਾਰੇ ਕਾਰਜ ਮੁਕੰਮਲ ਕਰਵਾਏ ਜਾਣਗੇ | ਕਿਉਂਕਿ ਇਲਾਕਾ ਨਿਵਾਸੀ ਉਨ੍ਹਾਂ ਦੇ ਪਰਿਵਾਰ ਵਾਂਗ ਖੜਦੇ ਉਨ੍ਹਾਂ ਦੀ ਸੇਵਾ ਵਿਚ ਦਿਨ ਰਾਤ ਉਹ ਹਾਜ਼ਰ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਦਬੁਰਜੀ ਗੋਲਡਨ ਗੇਟ ਦੇ ਫਲਾਈਓਵਰ ਦੀ ਗੁਣਵੱਤਾ ਦੀ ਵਿਜੀਲੈਂਸ ਜਾਂਚ ਕੀਤੀ ਜਾਵੇ : ਔਜਲਾ ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਵਿਖੇ ਫਿਜ਼ੀਓਥੈਰੇਪੀ ਇੰਟਰਨਸ਼ਿਪ ਪ੍ਰੋਗਰਾਮ ਕਰਵਾਇਆ
Ad Position 24