ਅੰਮਿ੍ਤਸਰ, 7 ਅ੍ਰਪੈਲ (ਰੇਸ਼ਮ ਸਿੰਘ)-ਇਥੇ ਜੀ. ਟੀ. ਰੋਡ ਦਬੁਰਜੀ ਗੋਲਡਨ ਗੇਟ ਦੇ ਫਲਾਓਵਰ ਦੀ ਗੁਣਵੱਤਾ ਨੂੰ ਲੇ ਕੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵਿਜੀਲੈਂਸ ਦੀ ਜਾਂਚ ਦੀ ਮੰਗ ਕੀਤੀ ਹੈ ਤੇ ਕਿਹਾ ਕਿ ਇਸ ਲਈ ਜਿੰਮੇਵਾਰ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ | ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਲਿਖੇ ਪੱਤਰ 'ਚ ਸ: ਔਜਲਾ ਨੇ ਕਿਹਾ ਕਿ ਇਸ ਫਲਾਈਓਵਰ ਦੇ ਨਿਰਮਾਣ ਵਿਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ ਜਿਸ ਕਾਰਨ ਇਸ ਦੀ ਮਜ਼ਬੂਤੀ 'ਤੇ ਸਵਾਲ ਖੜੇ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਪਰ ਇਸ ਦੇ ਬਾਵਜੂਦ ਸੰਬੰਧਿਤ ਵਿਭਾਗ ਅਤੇ ਪ੍ਰੋਜੈਕਟ ਨਾਲ ਜੁੜੇ ਅਧਿਕਾਰੀਆਂ ਨੇ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ | ਇਸ ਤਰ੍ਹਾਂ ਦੀ ਲਾਪ੍ਰਵਾਹੀ ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖਤਰੇ ਵਿਚ ਪਾ ਸਕਦੀ ਹੈ | ਉਨ੍ਹਾਂ ਮੰਗ ਕੀਤੀ ਕਿ ਪੂਰੇ ਪ੍ਰੋਜਕਟ ਦੀ ਤੁਰੰਤ ਵਿਜੀਲੈਂਸ ਜਾਂਚ ਕਰਵਾਈ ਜਾਵੇ |