ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਵਲੋਂ ਐਡਵੋਕੇਟ ਸੰਦੀਪ ਸ਼ਰਮਾ ਨੂੰ ਕਾਨੂੰਨੀ ਵਿੰਗ, ਅੰਮਿ੍ਤਸਰ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ | ਸੰਦੀਪ ਸ਼ਰਮਾ ਪਿਛਲੇ 20 ਸਾਲਾਂ ਤੋਂ ਕਾਨੂੰਨੀ ਖੇਤਰ 'ਚ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਇਹ ਅਹੁਦਾ ਦੇ ਕੇ ਸਨਮਾਨਿਤ ਕੀਤਾ ਹੈ | ਆਮ ਆਦਮੀ ਪਾਰਟੀ ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਅਤੇ ਵਾਰਡ ਨੰਬਰ 31 ਤੋਂ ਮੌਜੂਦਾ ਕੌਂਸਲਰ ਸੁਖਬੀਰ ਕੌਰ ਨੇ ਪਾਰਟੀ ਮੈਂਬਰਾਂ ਦੀ ਮੌਜੂਦਗੀ 'ਚ ਐਡਵੋਕੇਟ ਸੰਦੀਪ ਸ਼ਰਮਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਇਕ ਨਿਡਰ ਵਰਕਰ ਹਨ ਅਤੇ ਉਨ੍ਹਾਂ ਨੇ ਪਾਰਟੀ ਨੂੰ ਮਜਬੂਤ ਕਰਨ 'ਚ ਵਿਸ਼ੇਸ਼ ਯੋਗਦਾਨ ਪਾਇਆ ਹੈ | ਇਸ ਮੌਕੇ ਸੰਦੀਪ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਆਪਣੇ ਅਹੁਦੇ ਦੀ ਸ਼ਾਨ ਬਣਾਈ ਰੱਖਣਗੇ ਅਤੇ ਉਨ੍ਹਾਂ ਨੂੰ ਜੋ ਵੀ ਕੰਮ ਸੌਂਪਿਆ ਜਾਵੇਗਾ, ਉਹ ਪੂਰੀ ਲਗਨ ਨਾਲ ਪੂਰਾ ਕਰਨਗੇ | ਉਨ੍ਹਾਂ ਨੇ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ |