12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਹੈਰੋਇਨ ਸਮੇਤ 2 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਸੁਲਤਾਨਵਿੰਡ, 7 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਜਗਜੀਤ ਸਿੰਘ, ਏ.ਐੱਸ.ਆਈ. ਅਵਤਾਰ ਸਿੰਘ, ਏ.ਐੱਸ.ਆਈ ਬਿਕਰਮਜੀਤ ਸਿੰਘ ਅਤੇ ਹੌਲਦਾਰ ਸੁਖਰਾਜ ਸਿੰਘ ਵਲੋਂ ਕੋਟ ਮਿੱਤ ਸਿੰਘ ਦੇ ਖਾਲਸਾ ਇਲਾਕੇ ਵਿਚ ਗਸ਼ਤ ਦੌਰਾਨ ਇੱਕ ਨੌਜਵਾਨ ਕਾਬੂ ਕੀਤਾ ਗਿਆ ਹੈ ਜਿਸ ਦੀ ਤਲਾਸ਼ੀ ਦੌਰਾਨ 6 ਗ੍ਰਾਮ 76 ਮਿਲੀ ਹੈਰੋਇਨ ਬਰਾਮਦ ਹੋਈ ਹੈ ਜਿਸ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਗੰਜਾ ਪੁੱਤਰ ਪ੍ਰਮਜੀਤ ਸਿੰਘ ਵਾਸੀ ਛੇ ਵਾਰਡ ਪੰਡੋਰਾ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸੇ ਹੌਲਦਾਰ ਸੁਖਰਾਜ ਸਿੰਘ, ਏ.ਐੱਸ.ਆਈ. ਸ਼ਾਮ ਸੁੰਦਰ ਅਤੇ ਏ.ਐੱਸ.ਆਈ. ਬਿਕਰਮਜੀਤ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਤੋਂ ਚਰਨਜੀਤ ਸਿੰਘ ਚੰਨੋ ਪੁੱਤਰ ਕੇਵਲ ਸਿੰਘ ਵਾਸੀ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਨੂੰ 7 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਗਿਆ | ਇਸ ਨੌਜਵਾਨ ਖਿਲਾਫ ਵੀ ਥਾਣਾ ਸੁਲਤਾਨਵਿੰਡ ਵਿਖੇ ਐੱਨ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਅੱਜ ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਮਾਨਯੋਗ ਅਦਾਲਤ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਵਲੋਂ 'ਪਰਸਨਲ ਬ੍ਰਾਂਡਿੰਗ ਦੀ ਤਾਕਤ' ਦੇ ਵਿਸ਼ੇ 'ਤੇ ਸੈਸ਼ਨ ਕਰਵਾਇਆ • ਪ੍ਰਮੁੱਖ ਮਾਰਕੀਟਿੰਗ ਮਾਹਿ... ਅਗਲੀ ਖ਼ਬਰ ਪੰਜਾਬ ਸਰਕਾਰ ਦੀ 10 ਲੱਖ ਦੀ ਹੈਲਥ ਕਾਰਡ ਸਕੀਮ ਦਾ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਲਾਭ ਨਹੀਂ ਮਿਲ ਰਿਹਾ- ਡਾ: ਜਸਵਿੰ...
Ad Position 24