12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਦਾਖ਼ਲਾ ਪ੍ਰਕਿਰਿਆ ਸ਼ੁਰੂ • ਸ਼ੋ੍ਰਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਵਿਦਿਆਰਥੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ ਅਤੇ ਫੀਸਾਂ 'ਚ ਛੋਟ : ਡਾ. ਕੁਲਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 08-04-2026
ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲਾ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਈ ਹੈ | ਕਾਲਜ ਦੇ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 10+1, 10+2 ਅਤੇ ਵੱਖ-ਵੱਖ ਡਿਗਰੀ ਕਲਾਸਾਂ 'ਚ ਦਾਖ਼ਲਾ ਲੈਣ ਲਈ ਇਲਾਕੇ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ 28 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਲਾਕੇ 'ਚ ਸਿੱਖਿਆ ਦਾ ਚਾਨਣ ਮੁਨਾਰਾ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਦਾ ਆਇਆ ਹੈ | ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਫ਼ੀਸਾਂ ਪਹਿਲਾਂ ਹੀ ਬਹੁਤ ਵਾਜਬ ਹਨ, ਪਰ ਇਸ ਦੇ ਬਾਵਜੂਦ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਫ਼ੀਸਾਂ 'ਚ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ 'ਡਾਇਰੈਕਟੋਰੇਟ ਆਫ਼ ਐਜੂਕੇਸ਼ਨ' ਵਲੋਂ ਵਿਸ਼ੇਸ਼ ਪਲੇਸਮੈਂਟ ਡਰਾਈਵਾਂ ਚਲਾਈਆਂ ਜਾਂਦੀਆਂ ਹਨ | ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦਾਖ਼ਲਾ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਦੀ ਸਹੂਲਤ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਇਕੱਤਰਤਾ ਅਗਲੀ ਖ਼ਬਰ ਤਹਿਸੀਲਦਾਰ ਜੇ.ਪੀ. ਸਲਵਾਨ ਮੁੜ ਬਣੇ ਸੇਵਾ ਭਾਰਤੀ ਸੰਗਠਨ ਦੇ ਮਹਾਂਨਗਰ ਪ੍ਰਧਾਨ
Ad Position 24